Ang 1043
1 ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥
2 ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥
3 ਸਬਦਿ ਮਿਲਾਏ ਗੁਰਮਤਿ ਸੂਰਾ ॥
4 ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥
5 ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥
6 ਗੁਰਮਤਿ ਪਾਇਆ ਨਾਮੁ ਤੁਮਾਰਾ ॥
7 ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥੬॥
8 ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥
9 ਸਾਚੀ ਦਰਗਹ ਗਤਿ ਪਤਿ ਪਾਏ ॥
10 ਸਾਕਤ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭॥
11 ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥
12 ਪਾਵਹੁ ਨਾਮੁ ਰਤਨੁ ਧਨੁ ਲਾਹਾ ॥
13 ਬਿਖਿਆ ਮਲੁ ਜਾਇ ਅੰਮ੍ਰਿਤ ਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥੮॥
14 ਸਤਿਗੁਰ ਸੇਵਹੁ ਸੰਕ ਨ ਕੀਜੈ ॥
15 ਆਸਾ ਮਾਹਿ ਨਿਰਾਸੁ ਰਹੀਜੈ ॥
16 ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥੯॥
17 ਸਾਚੇ ਭਾਵੈ ਤਿਸੁ ਵਡੀਆਏ ॥
18 ਕਉਨੁ ਸੁ ਦੂਜਾ ਤਿਸੁ ਸਮਝਾਏ ॥
19 ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ਭਾਇਆ ॥੧੦॥
20 ਵਾਚਹਿ ਪੁਸਤਕ ਵੇਦ ਪੁਰਾਨਾਂ ॥
21 ਇਕ ਬਹਿ ਸੁਨਹਿ ਸੁਨਾਵਹਿ ਕਾਨਾਂ ॥
22 ਅਜਗਰ ਕਪਟੁ ਕਹਹੁ ਕਿਉ ਖੁਲੑੈ ਬਿਨੁ ਸਤਿਗੁਰ ਤਤੁ ਨ ਪਾਇਆ ॥੧੧॥
23 ਕਰਹਿ ਬਿਭੂਤਿ ਲਗਾਵਹਿ ਭਸਮੈ ॥
24 ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ ॥
25 ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥੧੨॥
26 ਤੀਰਥ ਵਰਤ ਨੇਮ ਕਰਹਿ ਉਦਿਆਨਾ ॥
27 ਜਤੁ ਸਤੁ ਸੰਜਮੁ ਕਥਹਿ ਗਿਆਨਾ ॥
28 ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥੧੩॥
29 ਨਿਉਲੀ ਕਰਮ ਭੁਇਅੰਗਮ ਭਾਠੀ ॥
30 ਰੇਚਕ ਕੁੰਭਕ ਪੂਰਕ ਮਨ ਹਾਠੀ ॥
31 ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰਸਬਦ ਮਹਾ ਰਸੁ ਪਾਇਆ ॥੧੪॥
32 ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥
33 ਗੁਰਸਬਦੀ ਸਭੁ ਬ੍ਰਹਮੁ ਪਛਾਨਿਆ ॥
34 ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਲਖਾਇਆ ॥੧੫॥੫॥੨੨॥
35 ਮਾਰੂ ਸੋਲਹੇ ਮਹਲਾ ੩ ॥
36 ੴ ਸਤਿਗੁਰ ਪ੍ਰਸਾਦਿ ॥
37 ਹੁਕਮੀ ਸਹਜੇ ਸ੍ਰਿਸਟਿ ਉਪਾਈ ॥
38 ਕਰਿ ਕਰਿ ਵੇਖੈ ਅਪਣੀ ਵਡਿਆਈ ॥
39 ਆਪੇ ਕਰੇ ਕਰਾਏ ਆਪੇ ਹੁਕਮੇ ਰਹਿਆ ਸਮਾਈ ਹੇ ॥੧॥
40 ਮਾਇਆ ਮੋਹੁ ਜਗਤੁ ਗੁਬਾਰਾ ॥
41 ਗੁਰਮੁਖਿ ਬੂਝੈ ਕੋ ਵੀਚਾਰਾ ॥
42 ਆਪੇ ਨਦਰਿ ਕਰੇ ਸੋ ਪਾਏ ਆਪੇ ਮੇਲਿ ਮਿਲਾਈ ਹੇ ॥੨॥