Ang 1061
1 ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥
2 ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥੫॥
3 ਹੁਕਮੈ ਬੂਝੈ ਸੁ ਹੁਕਮੁ ਸਲਾਹੇ ॥
4 ਅਗਮ ਅਗੋਚਰ ਵੇਪਰਵਾਹੇ ॥
5 ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ ॥੬॥
6 ਅਨਦਿਨੁ ਆਰਜਾ ਛਿਜਦੀ ਜਾਏ ॥
7 ਰੈਣਿ ਦਿਨਸੁ ਦੁਇ ਸਾਖੀ ਆਏ ॥
8 ਮਨਮੁਖੁ ਅੰਧੁ ਨ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥੭॥
9 ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ ॥
10 ਅੰਤਰਿ ਭਰਮੁ ਗਇਆ ਭਉ ਭਾਗਾ ॥
11 ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥੮॥
12 ਜਿਨਿ ਤੂ ਜਾਤਾ ਕਰਮ ਬਿਧਾਤਾ ॥
13 ਪੂਰੈ ਭਾਗਿ ਗੁਰ ਸਬਦਿ ਪਛਾਤਾ ॥
14 ਜਤਿ ਪਤਿ ਸਚੁ ਸਚਾ ਸਚੁ ਸੋਈ ਹਉਮੈ ਮਾਰਿ ਮਿਲਾਇਦਾ ॥੯॥
15 ਮਨੁ ਕਠੋਰੁ ਦੂਜੈ ਭਾਇ ਲਾਗਾ ॥
16 ਭਰਮੇ ਭੂਲਾ ਫਿਰੈ ਅਭਾਗਾ ॥
17 ਕਰਮੁ ਹੋਵੈ ਤਾ ਸਤਿਗੁਰੁ ਸੇਵੇ ਸਹਜੇ ਹੀ ਸੁਖੁ ਪਾਇਦਾ ॥੧੦॥
18 ਲਖ ਚਉਰਾਸੀਹ ਆਪਿ ਉਪਾਏ ॥
19 ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ ॥
20 ਬਿਨੁ ਭਗਤੀ ਬਿਸਟਾ ਵਿਚਿ ਵਾਸਾ ਬਿਸਟਾ ਵਿਚਿ ਫਿਰਿ ਪਾਇਦਾ ॥੧੧॥
21 ਕਰਮੁ ਹੋਵੈ ਗੁਰੁ ਭਗਤਿ ਦ੍ਰਿੜਾਏ ॥
22 ਵਿਣੁ ਕਰਮਾ ਕਿਉ ਪਾਇਆ ਜਾਏ ॥
23 ਆਪੇ ਕਰੇ ਕਰਾਏ ਕਰਤਾ ਜਿਉ ਭਾਵੈ ਤਿਵੈ ਚਲਾਇਦਾ ॥੧੨॥
24 ਸਿਮ੍ਰਿਤਿ ਸਾਸਤ ਅੰਤੁ ਨ ਜਾਣੈ ॥
25 ਮੂਰਖੁ ਅੰਧਾ ਤਤੁ ਨ ਪਛਾਣੈ ॥
26 ਆਪੇ ਕਰੇ ਕਰਾਏ ਕਰਤਾ ਆਪੇ ਭਰਮਿ ਭੁਲਾਇਦਾ ॥੧੩॥
27 ਸਭੁ ਕਿਛੁ ਆਪੇ ਆਪਿ ਕਰਾਏ ॥
28 ਆਪੇ ਸਿਰਿ ਸਿਰਿ ਧੰਧੈ ਲਾਏ ॥
29 ਆਪੇ ਥਾਪਿ ਉਥਾਪੇ ਵੇਖੈ ਗੁਰਮੁਖਿ ਆਪਿ ਬੁਝਾਇਦਾ ॥੧੪॥
30 ਸਚਾ ਸਾਹਿਬੁ ਗਹਿਰ ਗੰਭੀਰਾ ॥
31 ਸਦਾ ਸਲਾਹੀ ਤਾ ਮਨੁ ਧੀਰਾ ॥
32 ਅਗਮ ਅਗੋਚਰੁ ਕੀਮਤਿ ਨਹੀ ਪਾਈ ਗੁਰਮੁਖਿ ਮੰਨਿ ਵਸਾਇਦਾ ॥੧੫॥
33 ਆਪਿ ਨਿਰਾਲਮੁ ਹੋਰ ਧੰਧੈ ਲੋਈ ॥
34 ਗੁਰ ਪਰਸਾਦੀ ਬੂਝੈ ਕੋਈ ॥
35 ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤੀ ਮੇਲਿ ਮਿਲਾਇਦਾ ॥੧੬॥੩॥੧੭॥
36 ਮਾਰੂ ਮਹਲਾ ੩ ॥
37 ਜੁਗ ਛਤੀਹ ਕੀਓ ਗੁਬਾਰਾ ॥
38 ਤੂ ਆਪੇ ਜਾਣਹਿ ਸਿਰਜਣਹਾਰਾ ॥
39 ਹੋਰ ਕਿਆ ਕੋ ਕਹੈ ਕਿ ਆਖਿ ਵਖਾਣੈ ਤੂ ਆਪੇ ਕੀਮਤਿ ਪਾਇਦਾ ॥੧॥
40 ਓਅੰਕਾਰਿ ਸਭ ਸ੍ਰਿਸਟਿ ਉਪਾਈ ॥
41 ਸਭੁ ਖੇਲੁ ਤਮਾਸਾ ਤੇਰੀ ਵਡਿਆਈ ॥
42 ਆਪੇ ਵੇਕ ਕਰੇ ਸਭਿ ਸਾਚਾ ਆਪੇ ਭੰਨਿ ਘੜਾਇਦਾ ॥੨॥
43 ਬਾਜੀਗਰਿ ਇਕ ਬਾਜੀ ਪਾਈ ॥
44 ਪੂਰੇ ਗੁਰ ਤੇ ਨਦਰੀ ਆਈ ॥
45 ਸਦਾ ਅਲਿਪਤੁ ਰਹੈ ਗੁਰਸਬਦੀ ਸਾਚੇ ਸਿਉ ਚਿਤੁ ਲਾਇਦਾ ॥੩॥
46 ਬਾਜਹਿ ਬਾਜੇ ਧੁਨਿ ਆਕਾਰਾ ॥
47 ਆਪਿ ਵਜਾਏ ਵਜਾਵਣਹਾਰਾ ॥
48 ਘਟਿ ਘਟਿ ਪਉਣੁ ਵਹੈ ਇਕ ਰੰਗੀ ਮਿਲਿ ਪਵਣੈ ਸਭ ਵਜਾਇਦਾ ॥੪॥