Ang 111
1 ਲਖ ਚਉਰਾਸੀਹ ਜੀਅ ਉਪਾਏ ॥
2 ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥
3 ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥੬॥
4 ਲੇਖਾ ਮਾਗੈ ਤਾ ਕਿਨਿ ਦੀਐ ॥
5 ਸੁਖੁ ਨਾਹੀ ਫੁਨਿ ਦੂਐ ਤੀਐ ॥
6 ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥੭॥
7 ਆਪਿ ਕਰੇ ਤੈ ਆਪਿ ਕਰਾਏ ॥
8 ਪੂਰੇ ਗੁਰ ਕੈ ਸਬਦਿ ਮਿਲਾਏ ॥
9 ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ ॥੮॥੨॥੩॥
10 ਮਾਝ ਮਹਲਾ ੩ ॥
11 ਇਕੋ ਆਪਿ ਫਿਰੈ ਪਰਛੰਨਾ ॥
12 ਗੁਰਮੁਖਿ ਵੇਖਾ ਤਾ ਇਹੁ ਮਨੁ ਭਿੰਨਾ ॥
13 ਤ੍ਰਿਸਨਾ ਤਜਿ ਸਹਜ ਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥੧॥
14 ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ ॥
15 ਗੁਰਮਤੀ ਮਨੁ ਇਕਤੁ ਘਰਿ ਆਇਆ ਸਚੈ ਰੰਗਿ ਰੰਗਾਵਣਿਆ ॥੧॥ ਰਹਾਉ ॥
16 ਇਹੁ ਜਗੁ ਭੂਲਾ ਤੈਂ ਆਪਿ ਭੁਲਾਇਆ ॥
17 ਇਕੁ ਵਿਸਾਰਿ ਦੂਜੈ ਲੋਭਾਇਆ ॥
18 ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ ॥੨॥
19 ਜੋ ਰੰਗਿ ਰਾਤੇ ਕਰਮ ਬਿਧਾਤੇ ॥
20 ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥
21 ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥੩॥
22 ਮਾਇਆ ਮੋਹਿ ਹਰਿ ਚੇਤੈ ਨਾਹੀ ॥
23 ਜਮਪੁਰਿ ਬਧਾ ਦੁਖ ਸਹਾਹੀ ॥
24 ਅੰਨਾ ਬੋਲਾ ਕਿਛੁ ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥੪॥
25 ਇਕਿ ਰੰਗਿ ਰਾਤੇ ਜੋ ਤੁਧੁ ਆਪਿ ਲਿਵ ਲਾਏ ॥
26 ਭਾਇ ਭਗਤਿ ਤੇਰੈ ਮਨਿ ਭਾਏ ॥
27 ਸਤਿਗੁਰੁ ਸੇਵਨਿ ਸਦਾ ਸੁਖਦਾਤਾ ਸਭ ਇਛਾ ਆਪਿ ਪੁਜਾਵਣਿਆ ॥੫॥
28 ਹਰਿ ਜੀਉ ਤੇਰੀ ਸਦਾ ਸਰਣਾਈ ॥
29 ਆਪੇ ਬਖਸਿਹਿ ਦੇ ਵਡਿਆਈ ॥
30 ਜਮਕਾਲੁ ਤਿਸੁ ਨੇੜਿ ਨ ਆਵੈ ਜੋ ਹਰਿ ਹਰਿ ਨਾਮੁ ਧਿਆਵਣਿਆ ॥੬॥
31 ਅਨਦਿਨੁ ਰਾਤੇ ਜੋ ਹਰਿ ਭਾਏ ॥
32 ਮੇਰੈ ਪ੍ਰਭਿ ਮੇਲੇ ਮੇਲਿ ਮਿਲਾਏ ॥
33 ਸਦਾ ਸਦਾ ਸਚੇ ਤੇਰੀ ਸਰਣਾਈ ਤੂੰ ਆਪੇ ਸਚੁ ਬੁਝਾਵਣਿਆ ॥੭॥
34 ਜਿਨ ਸਚੁ ਜਾਤਾ ਸੇ ਸਚਿ ਸਮਾਣੇ ॥
35 ਹਰਿ ਗੁਣ ਗਾਵਹਿ ਸਚੁ ਵਖਾਣੇ ॥
36 ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਵਣਿਆ ॥੮॥੩॥੪॥
37 ਮਾਝ ਮਹਲਾ ੩ ॥
38 ਸਬਦਿ ਮਰੈ ਸੁ ਮੁਆ ਜਾਪੈ ॥
39 ਕਾਲੁ ਨ ਚਾਪੈ ਦੁਖੁ ਨ ਸੰਤਾਪੈ ॥
40 ਜੋਤੀ ਵਿਚਿ ਮਿਲਿ ਜੋਤਿ ਸਮਾਣੀ ਸੁਣਿ ਮਨ ਸਚਿ ਸਮਾਵਣਿਆ ॥੧॥
41 ਹਉ ਵਾਰੀ ਜੀਉ ਵਾਰੀ ਹਰਿ ਕੈ ਨਾਇ ਸੋਭਾ ਪਾਵਣਿਆ ॥
42 ਸਤਿਗੁਰੁ ਸੇਵਿ ਸਚਿ ਚਿਤੁ ਲਾਇਆ ਗੁਰਮਤੀ ਸਹਜਿ ਸਮਾਵਣਿਆ ॥੧॥ ਰਹਾਉ ॥
43 ਕਾਇਆ ਕਚੀ ਕਚਾ ਚੀਰੁ ਹੰਢਾਏ ॥
44 ਦੂਜੈ ਲਾਗੀ ਮਹਲੁ ਨ ਪਾਏ ॥