Ang 1112
1 ਅਨਦਿਨੁ ਰਤੜੀਏ ਸਹਜਿ ਮਿਲੀਜੈ ॥
2 ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥
3 ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥
4 ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ ॥
5 ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥
6 ਤੁਖਾਰੀ ਮਹਲਾ ੧ ॥
7 ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥
8 ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥
9 ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥
10 ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥
11 ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥
12 ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥
13 ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥
14 ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥
15 ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥
16 ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥
17 ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥
18 ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥੨॥
19 ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥
20 ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥
21 ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥
22 ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥
23 ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥
24 ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥
25 ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥
26 ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥
27 ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥
28 ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥
29 ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥
30 ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥
31 ਤੁਖਾਰੀ ਮਹਲਾ ੧ ॥
32 ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥
33 ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥
34 ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥
35 ਕਿਉ ਦੁਤਰੁ ਤਰੀਐ ਜਮ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥
36 ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥
37 ਬੰਧਨਿ ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥੧॥
38 ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥
39 ਏ ਮਨ ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥