Ang 1128
1 ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥
2 ਚਾਰੇ ਵਰਨ ਆਖੈ ਸਭੁ ਕੋਈ ॥
3 ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥੨॥
4 ਮਾਟੀ ਏਕ ਸਗਲ ਸੰਸਾਰਾ ॥
5 ਬਹੁ ਬਿਧਿ ਭਾਂਡੇ ਘੜੈ ਕੁਮੑਾਰਾ ॥੩॥
6 ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥
7 ਘਟਿ ਵਧਿ ਕੋ ਕਰੈ ਬੀਚਾਰਾ ॥੪॥
8 ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥
9 ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥
10 ਭੈਰਉ ਮਹਲਾ ੩ ॥
11 ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥
12 ਏ ਸੂਤੇ ਅਪਣੈ ਅਹੰਕਾਰੀ ॥੧॥
13 ਮਾਇਆ ਮਦਿ ਮਾਤਾ ਰਹਿਆ ਸੋਇ ॥
14 ਜਾਗਤੁ ਰਹੈ ਨ ਮੂਸੈ ਕੋਇ ॥੧॥ ਰਹਾਉ ॥
15 ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥
16 ਪੰਚ ਦੂਤ ਓਹੁ ਵਸਗਤਿ ਕਰੈ ॥੨॥
17 ਸੋ ਜਾਗੈ ਜੋ ਤਤੁ ਬੀਚਾਰੈ ॥
18 ਆਪਿ ਮਰੈ ਅਵਰਾ ਨਹ ਮਾਰੈ ॥੩॥
19 ਸੋ ਜਾਗੈ ਜੋ ਏਕੋ ਜਾਣੈ ॥
20 ਪਰਕਿਰਤਿ ਛੋਡੈ ਤਤੁ ਪਛਾਣੈ ॥੪॥
21 ਚਹੁ ਵਰਨਾ ਵਿਚਿ ਜਾਗੈ ਕੋਇ ॥
22 ਜਮੈ ਕਾਲੈ ਤੇ ਛੂਟੈ ਸੋਇ ॥੫॥
23 ਕਹਤ ਨਾਨਕ ਜਨੁ ਜਾਗੈ ਸੋਇ ॥
24 ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥੬॥੨॥
25 ਭੈਰਉ ਮਹਲਾ ੩ ॥
26 ਜਾ ਕਉ ਰਾਖੈ ਅਪਣੀ ਸਰਣਾਈ ॥
27 ਸਾਚੇ ਲਾਗੈ ਸਾਚਾ ਫਲੁ ਪਾਈ ॥੧॥
28 ਰੇ ਜਨ ਕੈ ਸਿਉ ਕਰਹੁ ਪੁਕਾਰਾ ॥
29 ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥
30 ਏਹੁ ਆਕਾਰੁ ਤੇਰਾ ਹੈ ਧਾਰਾ ॥
31 ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥
32 ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥
33 ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥੩॥
34 ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥
35 ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥੪॥੩॥
36 ਭੈਰਉ ਮਹਲਾ ੩ ॥
37 ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥
38 ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥
39 ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥
40 ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥
41 ਉਸਤਤਿ ਨਿੰਦਾ ਕਰੇ ਕਿਆ ਕੋਈ ॥
42 ਜਾਂ ਆਪੇ ਵਰਤੈ ਏਕੋ ਸੋਈ ॥੨॥
43 ਗੁਰ ਪਰਸਾਦੀ ਪਿਰਮ ਕਸਾਈ ॥
44 ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥
45 ਭਨਤਿ ਨਾਨਕੁ ਕਰੇ ਕਿਆ ਕੋਇ ॥
46 ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥
47 ਭੈਰਉ ਮਹਲਾ ੩ ॥
48 ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥
49 ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥
50 ਇਸੁ ਮਨ ਕਉ ਕੋਈ ਖੋਜਹੁ ਭਾਈ ॥
51 ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥
52 ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥
53 ਮਮਤਾ ਲਾਇ ਭਰਮਿ ਭੋੁਲਾਇਆ ॥੨॥
54 ਇਸੁ ਮਨ ਤੇ ਸਭ ਪਿੰਡ ਪਰਾਣਾ ॥
55 ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥