Ang 1149
1 ਮੂਲ ਬਿਨਾ ਸਾਖਾ ਕਤ ਆਹੈ ॥੧॥
2 ਗੁਰੁ ਗੋਵਿੰਦੁ ਮੇਰੇ ਮਨ ਧਿਆਇ ॥
3 ਜਨਮ ਜਨਮ ਕੀ ਮੈਲੁ ਉਤਾਰੈ ਬੰਧਨ ਕਾਟਿ ਹਰਿ ਸੰਗਿ ਮਿਲਾਇ ॥੧॥ ਰਹਾਉ ॥
4 ਤੀਰਥਿ ਨਾਇ ਕਹਾ ਸੁਚਿ ਸੈਲੁ ॥
5 ਮਨ ਕਉ ਵਿਆਪੈ ਹਉਮੈ ਮੈਲੁ ॥
6 ਕੋਟਿ ਕਰਮ ਬੰਧਨ ਕਾ ਮੂਲੁ ॥
7 ਹਰਿ ਕੇ ਭਜਨ ਬਿਨੁ ਬਿਰਥਾ ਪੂਲੁ ॥੨॥
8 ਬਿਨੁ ਖਾਏ ਬੂਝੈ ਨਹੀ ਭੂਖ ॥
9 ਰੋਗੁ ਜਾਇ ਤਾਂ ਉਤਰਹਿ ਦੂਖ ॥
10 ਕਾਮ ਕ੍ਰੋਧ ਲੋਭ ਮੋਹਿ ਬਿਆਪਿਆ ॥
11 ਜਿਨਿ ਪ੍ਰਭਿ ਕੀਨਾ ਸੋ ਪ੍ਰਭੁ ਨਹੀ ਜਾਪਿਆ ॥੩॥
12 ਧਨੁ ਧਨੁ ਸਾਧ ਧੰਨੁ ਹਰਿ ਨਾਉ ॥
13 ਆਠ ਪਹਰ ਕੀਰਤਨੁ ਗੁਣ ਗਾਉ ॥
14 ਧਨੁ ਹਰਿ ਭਗਤਿ ਧਨੁ ਕਰਣੈਹਾਰ ॥
15 ਸਰਣਿ ਨਾਨਕ ਪ੍ਰਭ ਪੁਰਖ ਅਪਾਰ ॥੪॥੩੨॥੪੫॥
16 ਭੈਰਉ ਮਹਲਾ ੫ ॥
17 ਗੁਰ ਸੁਪ੍ਰਸੰਨ ਹੋਏ ਭਉ ਗਏ ॥
18 ਨਾਮ ਨਿਰੰਜਨ ਮਨ ਮਹਿ ਲਏ ॥
19 ਦੀਨ ਦਇਆਲ ਸਦਾ ਕਿਰਪਾਲ ॥
20 ਬਿਨਸਿ ਗਏ ਸਗਲੇ ਜੰਜਾਲ ॥੧॥
21 ਸੂਖ ਸਹਜ ਆਨੰਦ ਘਨੇ ॥
22 ਸਾਧਸੰਗਿ ਮਿਟੇ ਭੈ ਭਰਮਾ ਅੰਮ੍ਰਿਤੁ ਹਰਿ ਹਰਿ ਰਸਨ ਭਨੇ ॥੧॥ ਰਹਾਉ ॥
23 ਚਰਨ ਕਮਲ ਸਿਉ ਲਾਗੋ ਹੇਤੁ ॥
24 ਖਿਨ ਮਹਿ ਬਿਨਸਿਓ ਮਹਾ ਪਰੇਤੁ ॥
25 ਆਠ ਪਹਰ ਹਰਿ ਹਰਿ ਜਪੁ ਜਾਪਿ ॥
26 ਰਾਖਨਹਾਰ ਗੋਵਿਦ ਗੁਰ ਆਪਿ ॥੨॥
27 ਅਪਨੇ ਸੇਵਕ ਕਉ ਸਦਾ ਪ੍ਰਤਿਪਾਰੈ ॥
28 ਭਗਤ ਜਨਾ ਕੇ ਸਾਸ ਨਿਹਾਰੈ ॥
29 ਮਾਨਸ ਕੀ ਕਹੁ ਕੇਤਕ ਬਾਤ ॥
30 ਜਮ ਤੇ ਰਾਖੈ ਦੇ ਕਰਿ ਹਾਥ ॥੩॥
31 ਨਿਰਮਲ ਸੋਭਾ ਨਿਰਮਲ ਰੀਤਿ ॥
32 ਪਾਰਬ੍ਰਹਮੁ ਆਇਆ ਮਨਿ ਚੀਤਿ ॥
33 ਕਰਿ ਕਿਰਪਾ ਗੁਰਿ ਦੀਨੋ ਦਾਨੁ ॥
34 ਨਾਨਕ ਪਾਇਆ ਨਾਮੁ ਨਿਧਾਨੁ ॥੪॥੩੩॥੪੬॥
35 ਭੈਰਉ ਮਹਲਾ ੫ ॥
36 ਕਰਣ ਕਾਰਣ ਸਮਰਥੁ ਗੁਰੁ ਮੇਰਾ ॥
37 ਜੀਅ ਪ੍ਰਾਣ ਸੁਖਦਾਤਾ ਨੇਰਾ ॥
38 ਭੈ ਭੰਜਨ ਅਬਿਨਾਸੀ ਰਾਇ ॥
39 ਦਰਸਨਿ ਦੇਖਿਐ ਸਭੁ ਦੁਖੁ ਜਾਇ ॥੧॥
40 ਜਤ ਕਤ ਪੇਖਉ ਤੇਰੀ ਸਰਣਾ ॥
41 ਬਲਿ ਬਲਿ ਜਾਈ ਸਤਿਗੁਰ ਚਰਣਾ ॥੧॥ ਰਹਾਉ ॥
42 ਪੂਰਨ ਕਾਮ ਮਿਲੇ ਗੁਰਦੇਵ ॥
43 ਸਭਿ ਫਲਦਾਤਾ ਨਿਰਮਲ ਸੇਵ ॥
44 ਕਰੁ ਗਹਿ ਲੀਨੇ ਅਪੁਨੇ ਦਾਸ ॥
45 ਰਾਮ ਨਾਮੁ ਰਿਦ ਦੀਓ ਨਿਵਾਸ ॥੨॥
46 ਸਦਾ ਅਨੰਦੁ ਨਾਹੀ ਕਿਛੁ ਸੋਗੁ ॥
47 ਦੂਖੁ ਦਰਦੁ ਨਹ ਬਿਆਪੈ ਰੋਗੁ ॥
48 ਸਭੁ ਕਿਛੁ ਤੇਰਾ ਤੂ ਕਰਣੈਹਾਰੁ ॥
49 ਪਾਰਬ੍ਰਹਮ ਗੁਰ ਅਗਮ ਅਪਾਰ ॥੩॥
50 ਨਿਰਮਲ ਸੋਭਾ ਅਚਰਜ ਬਾਣੀ ॥
51 ਪਾਰਬ੍ਰਹਮ ਪੂਰਨ ਮਨਿ ਭਾਣੀ ॥
52 ਜਲਿ ਥਲਿ ਮਹੀਅਲਿ ਰਵਿਆ ਸੋਇ ॥
53 ਨਾਨਕ ਸਭੁ ਕਿਛੁ ਪ੍ਰਭ ਤੇ ਹੋਇ ॥੪॥੩੪॥੪੭॥
54 ਭੈਰਉ ਮਹਲਾ ੫ ॥
55 ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥