Ang 1215
1 ਸਾਰਗ ਮਹਲਾ ੫ ॥
2 ਅੰਮ੍ਰਿਤ ਨਾਮੁ ਮਨਹਿ ਆਧਾਰੋ ॥
3 ਜਿਨ ਦੀਆ ਤਿਸ ਕੈ ਕੁਰਬਾਨੈ ਗੁਰ ਪੂਰੇ ਨਮਸਕਾਰੋ ॥੧॥ ਰਹਾਉ ॥
4 ਬੂਝੀ ਤ੍ਰਿਸਨਾ ਸਹਜਿ ਸੁਹੇਲਾ ਕਾਮੁ ਕ੍ਰੋਧੁ ਬਿਖੁ ਜਾਰੋ ॥
5 ਆਇ ਨ ਜਾਇ ਬਸੈ ਇਹ ਠਾਹਰ ਜਹ ਆਸਨੁ ਨਿਰੰਕਾਰੋ ॥੧॥
6 ਏਕੈ ਪਰਗਟੁ ਏਕੈ ਗੁਪਤਾ ਏਕੈ ਧੁੰਧੂਕਾਰੋ ॥
7 ਆਦਿ ਮਧਿ ਅੰਤਿ ਪ੍ਰਭੁ ਸੋਈ ਕਹੁ ਨਾਨਕ ਸਾਚੁ ਬੀਚਾਰੋ ॥੨॥੩੧॥੫੪॥
8 ਸਾਰਗ ਮਹਲਾ ੫ ॥
9 ਬਿਨੁ ਪ੍ਰਭ ਰਹਨੁ ਨ ਜਾਇ ਘਰੀ ॥
10 ਸਰਬ ਸੂਖ ਤਾਹੂ ਕੈ ਪੂਰਨ ਜਾ ਕੈ ਸੁਖੁ ਹੈ ਹਰੀ ॥੧॥ ਰਹਾਉ ॥
11 ਮੰਗਲ ਰੂਪ ਪ੍ਰਾਨ ਜੀਵਨ ਧਨ ਸਿਮਰਤ ਅਨਦ ਘਨਾ ॥
12 ਵਡ ਸਮਰਥੁ ਸਦਾ ਸਦ ਸੰਗੇ ਗੁਨ ਰਸਨਾ ਕਵਨ ਭਨਾ ॥੧॥
13 ਥਾਨ ਪਵਿਤ੍ਰਾ ਮਾਨ ਪਵਿਤ੍ਰਾ ਪਵਿਤ੍ਰ ਸੁਨਨ ਕਹਨਹਾਰੇ ॥
14 ਕਹੁ ਨਾਨਕ ਤੇ ਭਵਨ ਪਵਿਤ੍ਰਾ ਜਾ ਮਹਿ ਸੰਤ ਤੁਮੑਾਰੇ ॥੨॥੩੨॥੫੫॥
15 ਸਾਰਗ ਮਹਲਾ ੫ ॥
16 ਰਸਨਾ ਜਪਤੀ ਤੂਹੀ ਤੂਹੀ ॥
17 ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ ਮੰਡਲ ਇਕ ਤੁਹੀ ॥੧॥ ਰਹਾਉ ॥
18 ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥
19 ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥
20 ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥
21 ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥
22 ਸਾਰਗ ਮਹਲਾ ੫ ॥
23 ਜਾਹੂ ਕਾਹੂ ਅਪੁਨੋ ਹੀ ਚਿਤਿ ਆਵੈ ॥
24 ਜੋ ਕਾਹੂ ਕੋ ਚੇਰੋ ਹੋਵਤ ਠਾਕੁਰ ਹੀ ਪਹਿ ਜਾਵੈ ॥੧॥ ਰਹਾਉ ॥
25 ਅਪਨੇ ਪਹਿ ਦੂਖ ਅਪਨੇ ਪਹਿ ਸੂਖਾ ਅਪੁਨੇ ਹੀ ਪਹਿ ਬਿਰਥਾ ॥
26 ਅਪੁਨੇ ਪਹਿ ਮਾਨੁ ਅਪੁਨੇ ਪਹਿ ਤਾਨਾ ਅਪਨੇ ਹੀ ਪਹਿ ਅਰਥਾ ॥੧॥
27 ਕਿਨ ਹੀ ਰਾਜ ਜੋਬਨੁ ਧਨ ਮਿਲਖਾ ਕਿਨ ਹੀ ਬਾਪ ਮਹਤਾਰੀ ॥
28 ਸਰਬ ਥੋਕ ਨਾਨਕ ਗੁਰ ਪਾਏ ਪੂਰਨ ਆਸ ਹਮਾਰੀ ॥੨॥੩੪॥੫੭॥
29 ਸਾਰਗ ਮਹਲਾ ੫ ॥
30 ਝੂਠੋ ਮਾਇਆ ਕੋ ਮਦ ਮਾਨੁ ॥
31 ਧ੍ਰੋਹ ਮੋਹ ਦੂਰਿ ਕਰਿ ਬਪੁਰੇ ਸੰਗਿ ਗੋਪਾਲਹਿ ਜਾਨੁ ॥੧॥ ਰਹਾਉ ॥
32 ਮਿਥਿਆ ਰਾਜ ਜੋਬਨ ਅਰੁ ਉਮਰੇ ਮੀਰ ਮਲਕ ਅਰੁ ਖਾਨ ॥
33 ਮਿਥਿਆ ਕਾਪਰ ਸੁਗੰਧ ਚਤੁਰਾਈ ਮਿਥਿਆ ਭੋਜਨ ਪਾਨ ॥੧॥
34 ਦੀਨ ਬੰਧਰੋ ਦਾਸ ਦਾਸਰੋ ਸੰਤਹ ਕੀ ਸਾਰਾਨ ॥
35 ਮਾਂਗਨਿ ਮਾਂਗਉ ਹੋਇ ਅਚਿੰਤਾ ਮਿਲੁ ਨਾਨਕ ਕੇ ਹਰਿ ਪ੍ਰਾਨ ॥੨॥੩੫॥੫੮॥
36 ਸਾਰਗ ਮਹਲਾ ੫ ॥
37 ਅਪੁਨੀ ਇਤਨੀ ਕਛੂ ਨ ਸਾਰੀ ॥
38 ਅਨਿਕ ਕਾਜ ਅਨਿਕ ਧਾਵਰਤਾ ਉਰਝਿਓ ਆਨ ਜੰਜਾਰੀ ॥੧॥ ਰਹਾਉ ॥
39 ਦਿਉਸ ਚਾਰਿ ਕੇ ਦੀਸਹਿ ਸੰਗੀ ਊਹਾਂ ਨਾਹੀ ਜਹ ਭਾਰੀ ॥