Ang 1248
1 ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥
2 ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥
3 ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥
4 ਸਲੋਕ ਮਃ ੩ ॥
5 ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥
6 ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥
7 ਇਕਿ ਗੁਰ ਪਰਸਾਦੀ ਉਬਰੇ ਤਿਸੁ ਜਨ ਕਉ ਕਰਹਿ ਸਭਿ ਨਮਸਕਾਰ ॥
8 ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ ॥੧॥
9 ਮਃ ੩ ॥
10 ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥
11 ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥
12 ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨੑ ਪੂਰਬਿ ਲਿਖਿਆ ਕਰਾਮੁ ॥੨॥
13 ਪਉੜੀ ॥
14 ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥
15 ਪੁਛਿ ਨ ਸਕੈ ਕੋਇ ਹਰਿ ਦਰਿ ਸਦ ਢੋਈ ॥
16 ਜਮਕਾਲੁ ਮਿਲੈ ਦੇ ਭੇਟ ਸੇਵਕੁ ਨਿਤ ਹੋਈ ॥
17 ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ ॥
18 ਨਾਨਕ ਅਨਹਦ ਧੁਨੀ ਦਰਿ ਵਜਦੇ ਮਿਲਿਆ ਹਰਿ ਸੋਈ ॥੨੮॥
19 ਸਲੋਕ ਮਃ ੩ ॥
20 ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥
21 ਗੁਰ ਕੀ ਕਰਣੀ ਭਉ ਕਟੀਐ ਨਾਨਕ ਪਾਵਹਿ ਪਾਰੁ ॥੧॥
22 ਮਃ ੩ ॥
23 ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥
24 ਗੁਰ ਕੈ ਭਾਣੈ ਜੇ ਚਲੈ ਬਹੁੜਿ ਨ ਆਵਣੁ ਹੋਇ ॥
25 ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥੨॥
26 ਪਉੜੀ ॥
27 ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥
28 ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥
29 ਖਿਨੁ ਪਲੁ ਘੜੀ ਨ ਜੀਵਊ ਬਿਨੁ ਦੇਖੇ ਮਰਾਂ ਮਾਇ ॥
30 ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥
31 ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥੨੯॥
32 ਸਲੋਕ ਮਃ ੩ ॥
33 ਮਨਮੁਖ ਬੋਲਿ ਨ ਜਾਣਨੑੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥
34 ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥
35 ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥
36 ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥
37 ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥
38 ਮਃ ੩ ॥
39 ਹਰਿ ਗੁਰਮੁਖਿ ਤਿਨੑੀ ਅਰਾਧਿਆ ਜਿਨੑ ਕਰਮਿ ਪਰਾਪਤਿ ਹੋਇ ॥
40 ਨਾਨਕ ਹਉ ਬਲਿਹਾਰੀ ਤਿਨੑ ਕਉ ਜਿਨੑ ਹਰਿ ਮਨਿ ਵਸਿਆ ਸੋਇ ॥੨॥
41 ਪਉੜੀ ॥
42 ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥
43 ਨਿਤ ਜੀਵਣ ਕਉ ਚਿਤੁ ਗੜੑ ਮੰਡਪ ਸਵਾਰਿਆ ॥
44 ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥
45 ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥