Ang 1251
1 ਸਲੋਕ ਮਃ ੩ ॥
2 ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਨ ਚਲਈ ਨ ਹੁਜਤਿ ਕਰਣੀ ਜਾਇ ॥
3 ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ ॥
4 ਗੁਰਮੁਖਿ ਜਮ ਡੰਡੁ ਨ ਲਗਈ ਹਉਮੈ ਵਿਚਹੁ ਜਾਇ ॥
5 ਨਾਨਕ ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥੧॥
6 ਮਃ ੩ ॥
7 ਦਾਤਿ ਜੋਤਿ ਸਭ ਸੂਰਤਿ ਤੇਰੀ ॥
8 ਬਹੁਤੁ ਸਿਆਣਪ ਹਉਮੈ ਮੇਰੀ ॥
9 ਬਹੁ ਕਰਮ ਕਮਾਵਹਿ ਲੋਭਿ ਮੋਹਿ ਵਿਆਪੇ ਹਉਮੈ ਕਦੇ ਨ ਚੂਕੈ ਫੇਰੀ ॥
10 ਨਾਨਕ ਆਪਿ ਕਰਾਏ ਕਰਤਾ ਜੋ ਤਿਸੁ ਭਾਵੈ ਸਾਈ ਗਲ ਚੰਗੇਰੀ ॥੨॥
11 ਪਉੜੀ ਮਃ ੫ ॥
12 ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ ਅਧਾਰੁ ॥
13 ਗੁਰਿ ਪੂਰੈ ਮੇਲਾਇਆ ਪ੍ਰਭੁ ਦੇਵਣਹਾਰੁ ॥
14 ਭਾਗੁ ਪੂਰਾ ਤਿਨ ਜਾਗਿਆ ਜਪਿਆ ਨਿਰੰਕਾਰੁ ॥
15 ਸਾਧੂ ਸੰਗਤਿ ਲਗਿਆ ਤਰਿਆ ਸੰਸਾਰੁ ॥
16 ਨਾਨਕ ਸਿਫਤਿ ਸਲਾਹ ਕਰਿ ਪ੍ਰਭ ਕਾ ਜੈਕਾਰੁ ॥੩੫॥
17 ਸਲੋਕ ਮਃ ੫ ॥
18 ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥
19 ਅੰਨੁ ਪਾਣੀ ਮੁਚੁ ਉਪਾਇ ਦੁਖ ਦਾਲਦੁ ਭੰਨਿ ਤਰੁ ॥
20 ਅਰਦਾਸਿ ਸੁਣੀ ਦਾਤਾਰਿ ਹੋਈ ਸਿਸਟਿ ਠਰੁ ॥
21 ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ ॥
22 ਨਾਨਕ ਨਾਮੁ ਧਿਆਇ ਪ੍ਰਭ ਕਾ ਸਫਲੁ ਘਰੁ ॥੧॥
23 ਮਃ ੫ ॥
24 ਵੁਠੇ ਮੇਘ ਸੁਹਾਵਣੇ ਹੁਕਮੁ ਕੀਤਾ ਕਰਤਾਰਿ ॥
25 ਰਿਜਕੁ ਉਪਾਇਓਨੁ ਅਗਲਾ ਠਾਂਢਿ ਪਈ ਸੰਸਾਰਿ ॥
26 ਤਨੁ ਮਨੁ ਹਰਿਆ ਹੋਇਆ ਸਿਮਰਤ ਅਗਮ ਅਪਾਰ ॥
27 ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ ॥
28 ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥੨॥
29 ਪਉੜੀ ॥
30 ਵਡਾ ਆਪਿ ਅਗੰਮੁ ਹੈ ਵਡੀ ਵਡਿਆਈ ॥
31 ਗੁਰਸਬਦੀ ਵੇਖਿ ਵਿਗਸਿਆ ਅੰਤਰਿ ਸਾਂਤਿ ਆਈ ॥
32 ਸਭੁ ਆਪੇ ਆਪਿ ਵਰਤਦਾ ਆਪੇ ਹੈ ਭਾਈ ॥
33 ਆਪਿ ਨਾਥੁ ਸਭ ਨਥੀਅਨੁ ਸਭ ਹੁਕਮਿ ਚਲਾਈ ॥
34 ਨਾਨਕ ਹਰਿ ਭਾਵੈ ਸੋ ਕਰੇ ਸਭ ਚਲੈ ਰਜਾਈ ॥੩੬॥੧॥ ਸੁਧੁ ॥
35 ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ ॥
36 ੴ ਸਤਿਗੁਰ ਪ੍ਰਸਾਦਿ ॥
37 ਕਹਾ ਨਰ ਗਰਬਸਿ ਥੋਰੀ ਬਾਤ ॥
38 ਮਨ ਦਸ ਨਾਜੁ ਟਕਾ ਚਾਰਿ ਗਾਂਠੀ ਐਂਡੌ ਟੇਢੌ ਜਾਤੁ ॥੧॥ ਰਹਾਉ ॥
39 ਬਹੁਤੁ ਪ੍ਰਤਾਪੁ ਗਾਂਉ ਸਉ ਪਾਏ ਦੁਇ ਲਖ ਟਕਾ ਬਰਾਤ ॥
40 ਦਿਵਸ ਚਾਰਿ ਕੀ ਕਰਹੁ ਸਾਹਿਬੀ ਜੈਸੇ ਬਨ ਹਰ ਪਾਤ ॥੧॥
41 ਨਾ ਕੋਊ ਲੈ ਆਇਓ ਇਹੁ ਧਨੁ ਨਾ ਕੋਊ ਲੈ ਜਾਤੁ ॥
42 ਰਾਵਨ ਹੂੰ ਤੇ ਅਧਿਕ ਛਤ੍ਰਪਤਿ ਖਿਨ ਮਹਿ ਗਏ ਬਿਲਾਤ ॥੨॥