Ang 1260
1 ਗੁਰ ਸਬਦਿ ਰਤੇ ਸਦਾ ਬੈਰਾਗੀ ਹਰਿ ਦਰਗਹ ਸਾਚੀ ਪਾਵਹਿ ਮਾਨੁ ॥੨॥
2 ਇਹੁ ਮਨੁ ਖੇਲੈ ਹੁਕਮ ਕਾ ਬਾਧਾ ਇਕ ਖਿਨ ਮਹਿ ਦਹ ਦਿਸ ਫਿਰਿ ਆਵੈ ॥
3 ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ ਤਾਂ ਇਹੁ ਮਨੁ ਗੁਰਮੁਖਿ ਤਤਕਾਲ ਵਸਿ ਆਵੈ ॥੩॥
4 ਇਸੁ ਮਨ ਕੀ ਬਿਧਿ ਮਨ ਹੂ ਜਾਣੈ ਬੂਝੈ ਸਬਦਿ ਵੀਚਾਰਿ ॥
5 ਨਾਨਕ ਨਾਮੁ ਧਿਆਇ ਸਦਾ ਤੂ ਭਵ ਸਾਗਰੁ ਜਿਤੁ ਪਾਵਹਿ ਪਾਰਿ ॥੪॥੬॥
6 ਮਲਾਰ ਮਹਲਾ ੩ ॥
7 ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥
8 ਏਕਸੁ ਬਿਨੁ ਮੈ ਅਵਰੁ ਨ ਜਾਣਾ ਸਤਿਗੁਰਿ ਦੀਆ ਬੁਝਾਈ ॥੧॥
9 ਮਨ ਮੇਰੇ ਨਾਮਿ ਰਹਉ ਲਿਵ ਲਾਈ ॥
10 ਅਦਿਸਟੁ ਅਗੋਚਰੁ ਅਪਰੰਪਰੁ ਕਰਤਾ ਗੁਰ ਕੈ ਸਬਦਿ ਹਰਿ ਧਿਆਈ ॥੧॥ ਰਹਾਉ ॥
11 ਮਨੁ ਤਨੁ ਭੀਜੈ ਏਕ ਲਿਵ ਲਾਗੈ ਸਹਜੇ ਰਹੇ ਸਮਾਈ ॥
12 ਗੁਰ ਪਰਸਾਦੀ ਭ੍ਰਮੁ ਭਉ ਭਾਗੈ ਏਕ ਨਾਮਿ ਲਿਵ ਲਾਈ ॥੨॥
13 ਗੁਰ ਬਚਨੀ ਸਚੁ ਕਾਰ ਕਮਾਵੈ ਗਤਿ ਮਤਿ ਤਬ ਹੀ ਪਾਈ ॥
14 ਕੋਟਿ ਮਧੇ ਕਿਸਹਿ ਬੁਝਾਏ ਤਿਨਿ ਰਾਮ ਨਾਮਿ ਲਿਵ ਲਾਈ ॥੩॥
15 ਜਹ ਜਹ ਦੇਖਾ ਤਹ ਏਕੋ ਸੋਈ ਇਹ ਗੁਰਮਤਿ ਬੁਧਿ ਪਾਈ ॥
16 ਮਨੁ ਤਨੁ ਪ੍ਰਾਨ ਧਰਂੀ ਤਿਸੁ ਆਗੈ ਨਾਨਕ ਆਪੁ ਗਵਾਈ ॥੪॥੭॥
17 ਮਲਾਰ ਮਹਲਾ ੩ ॥
18 ਮੇਰਾ ਪ੍ਰਭੁ ਸਾਚਾ ਦੂਖ ਨਿਵਾਰਣੁ ਸਬਦੇ ਪਾਇਆ ਜਾਈ ॥
19 ਭਗਤੀ ਰਾਤੇ ਸਦ ਬੈਰਾਗੀ ਦਰਿ ਸਾਚੈ ਪਤਿ ਪਾਈ ॥੧॥
20 ਮਨ ਰੇ ਮਨ ਸਿਉ ਰਹਉ ਸਮਾਈ ॥
21 ਗੁਰਮੁਖਿ ਰਾਮ ਨਾਮਿ ਮਨੁ ਭੀਜੈ ਹਰਿ ਸੇਤੀ ਲਿਵ ਲਾਈ ॥੧॥ ਰਹਾਉ ॥
22 ਮੇਰਾ ਪ੍ਰਭੁ ਅਤਿ ਅਗਮ ਅਗੋਚਰੁ ਗੁਰਮਤਿ ਦੇਇ ਬੁਝਾਈ ॥
23 ਸਚੁ ਸੰਜਮੁ ਕਰਣੀ ਹਰਿ ਕੀਰਤਿ ਹਰਿ ਸੇਤੀ ਲਿਵ ਲਾਈ ॥੨॥
24 ਆਪੇ ਸਬਦੁ ਸਚੁ ਸਾਖੀ ਆਪੇ ਜਿਨੑ ਜੋਤੀ ਜੋਤਿ ਮਿਲਾਈ ॥
25 ਦੇਹੀ ਕਾਚੀ ਪਉਣੁ ਵਜਾਏ ਗੁਰਮੁਖਿ ਅੰਮ੍ਰਿਤੁ ਪਾਈ ॥੩॥
26 ਆਪੇ ਸਾਜੇ ਸਭ ਕਾਰੈ ਲਾਏ ਸੋ ਸਚੁ ਰਹਿਆ ਸਮਾਈ ॥
27 ਨਾਨਕ ਨਾਮ ਬਿਨਾ ਕੋਈ ਕਿਛੁ ਨਾਹੀ ਨਾਮੇ ਦੇਇ ਵਡਾਈ ॥੪॥੮॥
28 ਮਲਾਰ ਮਹਲਾ ੩ ॥
29 ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥
30 ਗਰੁੜੁ ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ ॥੧॥
31 ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥
32 ਇਹੁ ਭਵਜਲੁ ਜਗਤੁ ਨ ਜਾਈ ਤਰਣਾ ਗੁਰਮੁਖਿ ਤਰੁ ਹਰਿ ਤਾਰੀ ॥੧॥ ਰਹਾਉ ॥
33 ਤ੍ਰੈ ਗੁਣ ਮਾਇਆ ਮੋਹੁ ਪਸਾਰਾ ਸਭ ਵਰਤੈ ਆਕਾਰੀ ॥
34 ਤੁਰੀਆ ਗੁਣੁ ਸਤਸੰਗਤਿ ਪਾਈਐ ਨਦਰੀ ਪਾਰਿ ਉਤਾਰੀ ॥੨॥
35 ਚੰਦਨ ਗੰਧ ਸੁਗੰਧ ਹੈ ਬਹੁ ਬਾਸਨਾ ਬਹਕਾਰਿ ॥