Ang 1348
1 ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥
2 ਪੂਜਾ ਕਰਹਿ ਬਹੁਤੁ ਬਿਸਥਾਰਾ ॥
3 ਕਰਿ ਇਸਨਾਨੁ ਤਨਿ ਚਕ੍ਰ ਬਣਾਏ ॥
4 ਅੰਤਰ ਕੀ ਮਲੁ ਕਬ ਹੀ ਨ ਜਾਏ ॥੧॥
5 ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥
6 ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥੧॥ ਰਹਾਉ ॥
7 ਪਾਪ ਕਰਹਿ ਪੰਚਾਂ ਕੇ ਬਸਿ ਰੇ ॥
8 ਤੀਰਥਿ ਨਾਇ ਕਹਹਿ ਸਭਿ ਉਤਰੇ ॥
9 ਬਹੁਰਿ ਕਮਾਵਹਿ ਹੋਇ ਨਿਸੰਕ ॥
10 ਜਮ ਪੁਰਿ ਬਾਂਧਿ ਖਰੇ ਕਾਲੰਕ ॥੨॥
11 ਘੂਘਰ ਬਾਧਿ ਬਜਾਵਹਿ ਤਾਲਾ ॥
12 ਅੰਤਰਿ ਕਪਟੁ ਫਿਰਹਿ ਬੇਤਾਲਾ ॥
13 ਵਰਮੀ ਮਾਰੀ ਸਾਪੁ ਨ ਮੂਆ ॥
14 ਪ੍ਰਭੁ ਸਭ ਕਿਛੁ ਜਾਨੈ ਜਿਨਿ ਤੂ ਕੀਆ ॥੩॥
15 ਪੂੰਅਰ ਤਾਪ ਗੇਰੀ ਕੇ ਬਸਤ੍ਰਾ ॥
16 ਅਪਦਾ ਕਾ ਮਾਰਿਆ ਗ੍ਰਿਹ ਤੇ ਨਸਤਾ ॥
17 ਦੇਸੁ ਛੋਡਿ ਪਰਦੇਸਹਿ ਧਾਇਆ ॥
18 ਪੰਚ ਚੰਡਾਲ ਨਾਲੇ ਲੈ ਆਇਆ ॥੪॥
19 ਕਾਨ ਫਰਾਇ ਹਿਰਾਏ ਟੂਕਾ ॥
20 ਘਰਿ ਘਰਿ ਮਾਂਗੈ ਤ੍ਰਿਪਤਾਵਨ ਤੇ ਚੂਕਾ ॥
21 ਬਨਿਤਾ ਛੋਡਿ ਬਦ ਨਦਰਿ ਪਰ ਨਾਰੀ ॥
22 ਵੇਸਿ ਨ ਪਾਈਐ ਮਹਾ ਦੁਖਿਆਰੀ ॥੫॥
23 ਬੋਲੈ ਨਾਹੀ ਹੋਇ ਬੈਠਾ ਮੋਨੀ ॥
24 ਅੰਤਰਿ ਕਲਪ ਭਵਾਈਐ ਜੋਨੀ ॥
25 ਅੰਨ ਤੇ ਰਹਤਾ ਦੁਖੁ ਦੇਹੀ ਸਹਤਾ ॥
26 ਹੁਕਮੁ ਨ ਬੂਝੈ ਵਿਆਪਿਆ ਮਮਤਾ ॥੬॥
27 ਬਿਨੁ ਸਤਿਗੁਰ ਕਿਨੈ ਨ ਪਾਈ ਪਰਮ ਗਤੇ ॥
28 ਪੂਛਹੁ ਸਗਲ ਬੇਦ ਸਿੰਮ੍ਰਿਤੇ ॥
29 ਮਨਮੁਖ ਕਰਮ ਕਰੈ ਅਜਾਈ ॥
30 ਜਿਉ ਬਾਲੂ ਘਰ ਠਉਰ ਨ ਠਾਈ ॥੭॥
31 ਜਿਸ ਨੋ ਭਏ ਗੋੁਬਿੰਦ ਦਇਆਲਾ ॥
32 ਗੁਰ ਕਾ ਬਚਨੁ ਤਿਨਿ ਬਾਧਿਓ ਪਾਲਾ ॥
33 ਕੋਟਿ ਮਧੇ ਕੋਈ ਸੰਤੁ ਦਿਖਾਇਆ ॥
34 ਨਾਨਕੁ ਤਿਨ ਕੈ ਸੰਗਿ ਤਰਾਇਆ ॥੮॥
35 ਜੇ ਹੋਵੈ ਭਾਗੁ ਤਾ ਦਰਸਨੁ ਪਾਈਐ ॥
36 ਆਪਿ ਤਰੈ ਸਭੁ ਕੁਟੰਬੁ ਤਰਾਈਐ ॥੧॥ ਰਹਾਉ ਦੂਜਾ ॥੨॥
37 ਪ੍ਰਭਾਤੀ ਮਹਲਾ ੫ ॥
38 ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥
39 ਧਰਮ ਰਾਇ ਕੇ ਕਾਗਰ ਫਾਟੇ ॥
40 ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥
41 ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥੧॥
42 ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥
43 ਤੇਰੇ ਦਾਸ ਚਰਨ ਸਰਨਾਇਆ ॥੧॥ ਰਹਾਉ ॥
44 ਚੂਕਾ ਗਉਣੁ ਮਿਟਿਆ ਅੰਧਿਆਰੁ ॥
45 ਗੁਰਿ ਦਿਖਲਾਇਆ ਮੁਕਤਿ ਦੁਆਰੁ ॥
46 ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥
47 ਪ੍ਰਭੂ ਜਨਾਇਆ ਤਬ ਹੀ ਜਾਤਾ ॥੨॥
48 ਘਟਿ ਘਟਿ ਅੰਤਰਿ ਰਵਿਆ ਸੋਇ ॥
49 ਤਿਸੁ ਬਿਨੁ ਬੀਜੋ ਨਾਹੀ ਕੋਇ ॥
50 ਬੈਰ ਬਿਰੋਧ ਛੇਦੇ ਭੈ ਭਰਮਾਂ ॥
51 ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥੩॥
52 ਮਹਾ ਤਰੰਗ ਤੇ ਕਾਂਢੈ ਲਾਗਾ ॥
53 ਜਨਮ ਜਨਮ ਕਾ ਟੂਟਾ ਗਾਂਢਾ ॥
54 ਜਪੁ ਤਪੁ ਸੰਜਮੁ ਨਾਮੁ ਸਮੑਾਲਿਆ ॥
55 ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥੪॥
56 ਮੰਗਲ ਸੂਖ ਕਲਿਆਣ ਤਿਥਾਈਂ ॥