Ang 1361
1 ਪ੍ਰੀਤਮ ਭਗਵਾਨ ਅਚੁਤ ॥ ਨਾਨਕ ਸੰਸਾਰ ਸਾਗਰ ਤਾਰਣਹ ॥੧੪॥
2 ਮਰਣੰ ਬਿਸਰਣੰ ਗੋਬਿੰਦਹ ॥ ਜੀਵਣੰ ਹਰਿ ਨਾਮ ਧੵਾਵਣਹ ॥
3 ਲਭਣੰ ਸਾਧ ਸੰਗੇਣ ॥ ਨਾਨਕ ਹਰਿ ਪੂਰਬਿ ਲਿਖਣਹ ॥੧੫॥
4 ਦਸਨ ਬਿਹੂਨ ਭੁਯੰਗੰ ਮੰਤ੍ਰੰ ਗਾਰੁੜੀ ਨਿਵਾਰੰ ॥
5 ਬੵਾਧਿ ਉਪਾੜਣ ਸੰਤੰ ॥
6 ਨਾਨਕ ਲਬਧ ਕਰਮਣਹ ॥੧੬॥
7 ਜਥ ਕਥ ਰਮਣੰ ਸਰਣੰ ਸਰਬਤ੍ਰ ਜੀਅਣਹ ॥
8 ਤਥ ਲਗਣੰ ਪ੍ਰੇਮ ਨਾਨਕ ॥ ਪਰਸਾਦੰ ਗੁਰ ਦਰਸਨਹ ॥੧੭॥
9 ਚਰਣਾਰਬਿੰਦ ਮਨ ਬਿਧੵੰ ॥ ਸਿਧੵੰ ਸਰਬ ਕੁਸਲਣਹ ॥
10 ਗਾਥਾ ਗਾਵੰਤਿ ਨਾਨਕ ਭਬੵੰ ਪਰਾ ਪੂਰਬਣਹ ॥੧੮॥
11 ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ ॥
12 ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭੵਤੇ ॥੧੯॥
13 ਬੇਦ ਪੁਰਾਣ ਸਾਸਤ੍ਰ ਬੀਚਾਰੰ ॥
14 ਏਕੰਕਾਰ ਨਾਮ ਉਰ ਧਾਰੰ ॥
15 ਕੁਲਹ ਸਮੂਹ ਸਗਲ ਉਧਾਰੰ ॥
16 ਬਡਭਾਗੀ ਨਾਨਕ ਕੋ ਤਾਰੰ ॥੨੦॥
17 ਸਿਮਰਣੰ ਗੋਬਿੰਦ ਨਾਮੰ ਉਧਰਣੰ ਕੁਲ ਸਮੂਹਣਹ ॥
18 ਲਬਧਿਅੰ ਸਾਧ ਸੰਗੇਣ ਨਾਨਕ ਵਡਭਾਗੀ ਭੇਟੰਤਿ ਦਰਸਨਹ ॥੨੧॥
19 ਸਰਬ ਦੋਖ ਪਰੰਤਿਆਗੀ ਸਰਬ ਧਰਮ ਦ੍ਰਿੜੰਤਣਃ ॥
20 ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖੵਣਃ ॥੨੨॥
21 ਹੋਯੋ ਹੈ ਹੋਵੰਤੋ ਹਰਣ ਭਰਣ ਸੰਪੂਰਣਃ ॥
22 ਸਾਧੂ ਸਤਮ ਜਾਣੋ ਨਾਨਕ ਪ੍ਰੀਤਿ ਕਾਰਣੰ ॥੨੩॥
23 ਸੁਖੇਣ ਬੈਣ ਰਤਨੰ ਰਚਨੰ ਕਸੁੰਭ ਰੰਗਣਃ ॥
24 ਰੋਗ ਸੋਗ ਬਿਓਗੰ ਨਾਨਕ ਸੁਖੁ ਨ ਸੁਪਨਹ ॥੨੪॥
25 ਫੁਨਹੇ ਮਹਲਾ ੫ ॥
26 ੴ ਸਤਿਗੁਰ ਪ੍ਰਸਾਦਿ ॥
27 ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥
28 ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥
29 ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥
30 ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥
31 ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥
32 ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥
33 ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥
34 ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥
35 ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥
36 ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥
37 ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥
38 ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥
39 ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥
40 ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥
41 ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥
42 ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥