Ang 1412
1 ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥
2 ਨਾਨਕ ਤੇ ਸੋਹਾਗਣੀ ਜਿਨੑਾ ਗੁਰਮੁਖਿ ਪਰਗਟੁ ਹੋਇ ॥੧੯॥
3 ਜਉ ਤਉ ਪ੍ਰੇਮ ਖੇਲਣ ਕਾ ਚਾਉ ॥
4 ਸਿਰੁ ਧਰਿ ਤਲੀ ਗਲੀ ਮੇਰੀ ਆਉ ॥
5 ਇਤੁ ਮਾਰਗਿ ਪੈਰੁ ਧਰੀਜੈ ॥
6 ਸਿਰੁ ਦੀਜੈ ਕਾਣਿ ਨ ਕੀਜੈ ॥੨੦॥
7 ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥
8 ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥
9 ਗਿਆਨ ਹੀਣੰ ਅਗਿਆਨ ਪੂਜਾ ॥
10 ਅੰਧ ਵਰਤਾਵਾ ਭਾਉ ਦੂਜਾ ॥੨੨॥
11 ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥
12 ਸਚ ਬਿਨੁ ਸਾਖੀ ਮੂਲੋ ਨ ਬਾਕੀ ॥੨੩॥
13 ਮਾਣੂ ਘਲੈ ਉਠੀ ਚਲੈ ॥
14 ਸਾਦੁ ਨਾਹੀ ਇਵੇਹੀ ਗਲੈ ॥੨੪॥
15 ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥
16 ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥
17 ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥
18 ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥
19 ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥
20 ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥
21 ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥
22 ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥੨੬॥
23 ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥੨੭॥
24 ਮਹਲਾ ੩ ॥
25 ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥
26 ਮਹਲਾ ੧ ॥
27 ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥
28 ਉਦੋਸੀਅ ਘਰੇ ਹੀ ਵੁਠੀ ਕੁੜਿਈਁ ਰੰਨੀ ਧੰਮੀ ॥
29 ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥
30 ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥੨੯॥
31 ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥
32 ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ ॥
33 ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥
34 ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥੩੦॥
35 ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥
36 ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥
37 ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥
38 ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥੩੧॥
39 ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥
40 ਗਲਾਂ ਕਰੇ ਘਣੇਰੀਆ ਤਾਂ ਅੰਨੑੇ ਪਵਣਾ ਖਾਤੀ ਟੋਵੈ ॥੩੨॥
41 ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥
42 ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥੩੩॥