Ang 1424
1 ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥
2 ਗੁਰਮਤੀ ਨਾਮੁ ਨਿਰਮਲੋੁ ਨਿਰਮਲ ਨਾਮੁ ਧਿਆਇ ॥
3 ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥
4 ਹਿਰਦੈ ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥
5 ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥੨੫॥
6 ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥
7 ਮੋਹੁ ਕੁਟੰਬੁ ਸਭੁ ਕੂੜੁ ਹੈ ਕੂੜਿ ਰਹਿਆ ਲਪਟਾਇ ॥
8 ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥
9 ਜੰਮਣੁ ਮਰਣੁ ਨ ਚੁਕਈ ਹਉਮੈ ਕਰਮ ਕਮਾਇ ॥
10 ਗੁਰ ਸਰਣਾਈ ਉਬਰੈ ਨਾਨਕ ਲਏ ਛਡਾਇ ॥੨੬॥
11 ਸਤਿਗੁਰ ਪੁਰਖੁ ਹਰਿ ਧਿਆਇਦਾ ਸਤਸੰਗਤਿ ਸਤਿਗੁਰ ਭਾਇ ॥
12 ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥
13 ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥
14 ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥
15 ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥
16 ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥
17 ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥
18 ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥੨੭॥
19 ਗੁਰਿ ਪੂਰੈ ਹਰਿ ਨਾਮੁ ਦਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥
20 ਰਾਮ ਨਾਮੁ ਹਰਿ ਕੀਰਤਿ ਗਾਇ ਕਰਿ ਚਾਨਣੁ ਮਗੁ ਦੇਖਾਇਆ ॥
21 ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥
22 ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥
23 ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥
24 ਜਨ ਨਾਨਕੁ ਨਾਉ ਲਏ ਤਾਂ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨੮॥
25 ਮਨ ਅੰਤਰਿ ਹਉਮੈ ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥
26 ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥੨੯॥
27 ਗੁਰਮਤੀ ਹਰਿ ਹਰਿ ਬੋਲੇ ॥
28 ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥
29 ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥
30 ਗੁਰ ਸਤਿਗੁਰਿ ਨਾਮੁ ਦਿੜਾਇਆ ਮਨੁ ਅਨਤ ਨ ਕਾਹੂ ਡੋਲੇ ॥
31 ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥੩੦॥