Ang 1426
1 ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥੧੫॥
2 ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ ॥
3 ਦੂਜੈ ਭਾਵਂੀ ਨਾਨਕਾ ਵਹਣਿ ਲੁੜੑੰਦੜੀ ਜਾਇ ॥੧੬॥
4 ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ ॥
5 ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥੧੭॥
6 ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥
7 ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧੵਾਰ ॥੧੮॥
8 ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾਂ ਦੰਮ ॥
9 ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥੧੯॥
10 ਤਿਚਰੁ ਮੂਲਿ ਨ ਥੁੜਂੀਦੋ ਜਿਚਰੁ ਆਪਿ ਕ੍ਰਿਪਾਲੁ ॥
11 ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥੨੦॥
12 ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥
13 ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥੨੧॥
14 ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥
15 ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥੨੨॥
16 ੴ ਸਤਿਗੁਰ ਪ੍ਰਸਾਦਿ ॥
17 ਸਲੋਕ ਮਹਲਾ ੯ ॥
18 ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥
19 ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥
20 ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥
21 ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥
22 ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥
23 ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥
24 ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥
25 ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥
26 ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥
27 ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥
28 ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥
29 ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥
30 ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥
31 ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥
32 ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥
33 ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥
34 ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥
35 ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥