Ang 162
1 ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥੪॥੧੩॥੩੩॥
2 ਗਉੜੀ ਗੁਆਰੇਰੀ ਮਹਲਾ ੩ ॥
3 ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥
4 ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥੧॥
5 ਗੁਰਮੁਖਿ ਪ੍ਰਾਣੀ ਨਾਮੁ ਹਰਿ ਧਿਆਇ ॥
6 ਜਨਮੁ ਜੀਤਿ ਲਾਹਾ ਨਾਮੁ ਪਾਇ ॥੧॥ ਰਹਾਉ ॥
7 ਗਿਆਨੁ ਧਿਆਨੁ ਗੁਰਸਬਦੁ ਹੈ ਮੀਠਾ ॥
8 ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥੨॥
9 ਕਰਮ ਕਾਂਡ ਬਹੁ ਕਰਹਿ ਅਚਾਰ ॥
10 ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ॥੩॥
11 ਬੰਧਨਿ ਬਾਧਿਓ ਮਾਇਆ ਫਾਸ ॥
12 ਜਨ ਨਾਨਕ ਛੂਟੈ ਗੁਰ ਪਰਗਾਸ ॥੪॥੧੪॥੩੪॥
13 ਮਹਲਾ ੩ ਗਉੜੀ ਬੈਰਾਗਣਿ ॥
14 ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥
15 ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥
16 ਬਾਬਾ ਤੂੰ ਐਸੇ ਭਰਮੁ ਚੁਕਾਹੀ ॥
17 ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥
18 ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥
19 ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥
20 ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥
21 ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥
22 ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾਹੀ ॥
23 ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥
24 ਗਉੜੀ ਬੈਰਾਗਣਿ ਮਹਲਾ ੩ ॥
25 ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥
26 ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥੧॥
27 ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥
28 ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥੧॥ ਰਹਾਉ ॥
29 ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥
30 ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥
31 ਗੁਰਮੁਖਿ ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ ॥
32 ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥੩॥
33 ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥
34 ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ ॥੪॥੨॥੧੬॥੩੬॥
35 ਗਉੜੀ ਬੈਰਾਗਣਿ ਮਹਲਾ ੩ ॥
36 ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥
37 ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥
38 ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥
39 ਗੁਰਮੁਖਿ ਸਹਜਿ ਸਮਾਣੀਆ ਹਰਿ ਹਰਿ ਮਨਿ ਭਾਇਆ ॥੧॥
40 ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿਧਿ ਪਾਈਐ ॥
41 ਆਪਿ ਨਿਰੰਜਨੁ ਅਲਖੁ ਹੈ ਆਪੇ ਮੇਲਾਈਐ ॥੧॥ ਰਹਾਉ ॥