Ang 189
1 ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥੧॥
2 ਸੰਤ ਕਾ ਦਰਸੁ ਪੂਰਨ ਇਸਨਾਨੁ ॥
3 ਸੰਤ ਕ੍ਰਿਪਾ ਤੇ ਜਪੀਐ ਨਾਮੁ ॥੧॥ ਰਹਾਉ ॥
4 ਸੰਤ ਕੈ ਸੰਗਿ ਮਿਟਿਆ ਅਹੰਕਾਰੁ ॥
5 ਦ੍ਰਿਸਟਿ ਆਵੈ ਸਭੁ ਏਕੰਕਾਰੁ ॥੨॥
6 ਸੰਤ ਸੁਪ੍ਰਸੰਨ ਆਏ ਵਸਿ ਪੰਚਾ ॥
7 ਅੰਮ੍ਰਿਤੁ ਨਾਮੁ ਰਿਦੈ ਲੈ ਸੰਚਾ ॥੩॥
8 ਕਹੁ ਨਾਨਕ ਜਾ ਕਾ ਪੂਰਾ ਕਰਮ ॥
9 ਤਿਸੁ ਭੇਟੇ ਸਾਧੂ ਕੇ ਚਰਨ ॥੪॥੪੬॥੧੧੫॥
10 ਗਉੜੀ ਮਹਲਾ ੫ ॥
11 ਹਰਿ ਗੁਣ ਜਪਤ ਕਮਲੁ ਪਰਗਾਸੈ ॥
12 ਹਰਿ ਸਿਮਰਤ ਤ੍ਰਾਸ ਸਭ ਨਾਸੈ ॥੧॥
13 ਸਾ ਮਤਿ ਪੂਰੀ ਜਿਤੁ ਹਰਿ ਗੁਣ ਗਾਵੈ ॥
14 ਵਡੈ ਭਾਗਿ ਸਾਧੂ ਸੰਗੁ ਪਾਵੈ ॥੧॥ ਰਹਾਉ ॥
15 ਸਾਧਸੰਗਿ ਪਾਈਐ ਨਿਧਿ ਨਾਮਾ ॥
16 ਸਾਧਸੰਗਿ ਪੂਰਨ ਸਭਿ ਕਾਮਾ ॥੨॥
17 ਹਰਿ ਕੀ ਭਗਤਿ ਜਨਮੁ ਪਰਵਾਣੁ ॥
18 ਗੁਰ ਕਿਰਪਾ ਤੇ ਨਾਮੁ ਵਖਾਣੁ ॥੩॥
19 ਕਹੁ ਨਾਨਕ ਸੋ ਜਨੁ ਪਰਵਾਨੁ ॥
20 ਜਾ ਕੈ ਰਿਦੈ ਵਸੈ ਭਗਵਾਨੁ ॥੪॥੪੭॥੧੧੬॥
21 ਗਉੜੀ ਮਹਲਾ ੫ ॥
22 ਏਕਸੁ ਸਿਉ ਜਾ ਕਾ ਮਨੁ ਰਾਤਾ ॥
23 ਵਿਸਰੀ ਤਿਸੈ ਪਰਾਈ ਤਾਤਾ ॥੧॥
24 ਬਿਨੁ ਗੋਬਿੰਦ ਨ ਦੀਸੈ ਕੋਈ ॥
25 ਕਰਨ ਕਰਾਵਨ ਕਰਤਾ ਸੋਈ ॥੧॥ ਰਹਾਉ ॥
26 ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ ॥
27 ਸੋ ਜਨੁ ਇਤ ਉਤ ਕਤਹਿ ਨ ਡੋਲੈ ॥੨॥
28 ਜਾ ਕੈ ਹਰਿ ਧਨੁ ਸੋ ਸਚ ਸਾਹੁ ॥
29 ਗੁਰਿ ਪੂਰੈ ਕਰਿ ਦੀਨੋ ਵਿਸਾਹੁ ॥੩॥
30 ਜੀਵਨ ਪੁਰਖੁ ਮਿਲਿਆ ਹਰਿ ਰਾਇਆ ॥
31 ਕਹੁ ਨਾਨਕ ਪਰਮ ਪਦੁ ਪਾਇਆ ॥੪॥੪੮॥੧੧੭॥
32 ਗਉੜੀ ਮਹਲਾ ੫ ॥
33 ਨਾਮੁ ਭਗਤ ਕੈ ਪ੍ਰਾਨ ਅਧਾਰੁ ॥
34 ਨਾਮੋ ਧਨੁ ਨਾਮੋ ਬਿਉਹਾਰੁ ॥੧॥
35 ਨਾਮ ਵਡਾਈ ਜਨੁ ਸੋਭਾ ਪਾਏ ॥
36 ਕਰਿ ਕਿਰਪਾ ਜਿਸੁ ਆਪਿ ਦਿਵਾਏ ॥੧॥ ਰਹਾਉ ॥
37 ਨਾਮੁ ਭਗਤ ਕੈ ਸੁਖ ਅਸਥਾਨੁ ॥
38 ਨਾਮ ਰਤੁ ਸੋ ਭਗਤੁ ਪਰਵਾਨੁ ॥੨॥
39 ਹਰਿ ਕਾ ਨਾਮੁ ਜਨ ਕਉ ਧਾਰੈ ॥
40 ਸਾਸਿ ਸਾਸਿ ਜਨੁ ਨਾਮੁ ਸਮਾਰੈ ॥੩॥
41 ਕਹੁ ਨਾਨਕ ਜਿਸੁ ਪੂਰਾ ਭਾਗੁ ॥
42 ਨਾਮ ਸੰਗਿ ਤਾ ਕਾ ਮਨੁ ਲਾਗੁ ॥੪॥੪੯॥੧੧੮॥
43 ਗਉੜੀ ਮਹਲਾ ੫ ॥
44 ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ॥
45 ਤਬ ਤੇ ਧਾਵਤੁ ਮਨੁ ਤ੍ਰਿਪਤਾਇਆ ॥੧॥
46 ਸੁਖ ਬਿਸ੍ਰਾਮੁ ਪਾਇਆ ਗੁਣ ਗਾਇ ॥
47 ਸ੍ਰਮੁ ਮਿਟਿਆ ਮੇਰੀ ਹਤੀ ਬਲਾਇ ॥੧॥ ਰਹਾਉ ॥
48 ਚਰਨ ਕਮਲ ਅਰਾਧਿ ਭਗਵੰਤਾ ॥
49 ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ ॥੨॥
50 ਸਭ ਤਜਿ ਅਨਾਥੁ ਏਕ ਸਰਣਿ ਆਇਓ ॥
51 ਊਚ ਅਸਥਾਨੁ ਤਬ ਸਹਜੇ ਪਾਇਓ ॥੩॥
52 ਦੂਖੁ ਦਰਦੁ ਭਰਮੁ ਭਉ ਨਸਿਆ ॥
53 ਕਰਣਹਾਰੁ ਨਾਨਕ ਮਨਿ ਬਸਿਆ ॥੪॥੫੦॥੧੧੯॥
54 ਗਉੜੀ ਮਹਲਾ ੫ ॥
55 ਕਰ ਕਰਿ ਟਹਲ ਰਸਨਾ ਗੁਣ ਗਾਵਉ ॥