Ang 2
1 ਗਾਵੈ ਕੋ ਵੇਖੈ ਹਾਦਰਾ ਹਦੂਰਿ ॥
2 ਕਥਨਾ ਕਥੀ ਨ ਆਵੈ ਤੋਟਿ ॥
3 ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥
4 ਦੇਦਾ ਦੇ ਲੈਦੇ ਥਕਿ ਪਾਹਿ ॥
5 ਜੁਗਾ ਜੁਗੰਤਰਿ ਖਾਹੀ ਖਾਹਿ ॥
6 ਹੁਕਮੀ ਹੁਕਮੁ ਚਲਾਏ ਰਾਹੁ ॥
7 ਨਾਨਕ ਵਿਗਸੈ ਵੇਪਰਵਾਹੁ ॥੩॥
8 ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥
9 ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥
10 ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥
11 ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥
12 ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥
13 ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥
14 ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥
15 ਥਾਪਿਆ ਨ ਜਾਇ ਕੀਤਾ ਨ ਹੋਇ ॥
16 ਆਪੇ ਆਪਿ ਨਿਰੰਜਨੁ ਸੋਇ ॥
17 ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥
18 ਨਾਨਕ ਗਾਵੀਐ ਗੁਣੀ ਨਿਧਾਨੁ ॥
19 ਗਾਵੀਐ ਸੁਣੀਐ ਮਨਿ ਰਖੀਐ ਭਾਉ ॥
20 ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥
21 ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥
22 ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥
23 ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥
24 ਗੁਰਾ ਇਕ ਦੇਹਿ ਬੁਝਾਈ ॥
25 ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥
26 ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥
27 ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥
28 ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥
29 ਗੁਰਾ ਇਕ ਦੇਹਿ ਬੁਝਾਈ ॥
30 ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥
31 ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥
32 ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥
33 ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥
34 ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥
35 ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥
36 ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥
37 ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥
38 ਸੁਣਿਐ ਸਿਧ ਪੀਰ ਸੁਰਿ ਨਾਥ ॥
39 ਸੁਣਿਐ ਧਰਤਿ ਧਵਲ ਆਕਾਸ ॥
40 ਸੁਣਿਐ ਦੀਪ ਲੋਅ ਪਾਤਾਲ ॥
41 ਸੁਣਿਐ ਪੋਹਿ ਨ ਸਕੈ ਕਾਲੁ ॥
42 ਨਾਨਕ ਭਗਤਾ ਸਦਾ ਵਿਗਾਸੁ ॥
43 ਸੁਣਿਐ ਦੂਖ ਪਾਪ ਕਾ ਨਾਸੁ ॥੮॥
44 ਸੁਣਿਐ ਈਸਰੁ ਬਰਮਾ ਇੰਦੁ ॥
45 ਸੁਣਿਐ ਮੁਖਿ ਸਾਲਾਹਣ ਮੰਦੁ ॥
46 ਸੁਣਿਐ ਜੋਗ ਜੁਗਤਿ ਤਨਿ ਭੇਦ ॥
47 ਸੁਣਿਐ ਸਾਸਤ ਸਿਮ੍ਰਿਤਿ ਵੇਦ ॥
48 ਨਾਨਕ ਭਗਤਾ ਸਦਾ ਵਿਗਾਸੁ ॥