Ang 200
1 ਅਹੰਬੁਧਿ ਮਨ ਪੂਰਿ ਥਿਧਾਈ ॥
2 ਸਾਧ ਧੂਰਿ ਕਰਿ ਸੁਧ ਮੰਜਾਈ ॥੧॥
3 ਅਨਿਕ ਜਲਾ ਜੇ ਧੋਵੈ ਦੇਹੀ ॥
4 ਮੈਲੁ ਨ ਉਤਰੈ ਸੁਧੁ ਨ ਤੇਹੀ ॥੨॥
5 ਸਤਿਗੁਰੁ ਭੇਟਿਓ ਸਦਾ ਕ੍ਰਿਪਾਲ ॥
6 ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥੩॥
7 ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥
8 ਪ੍ਰੇਮ ਭਗਤਿ ਨਾਨਕ ਗੁਣ ਗਾਉ ॥੪॥੧੦੦॥੧੬੯॥
9 ਗਉੜੀ ਮਹਲਾ ੫ ॥
10 ਜੀਵਨ ਪਦਵੀ ਹਰਿ ਕੇ ਦਾਸ ॥
11 ਜਿਨ ਮਿਲਿਆ ਆਤਮ ਪਰਗਾਸੁ ॥੧॥
12 ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥
13 ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥੧॥ ਰਹਾਉ ॥
14 ਆਠ ਪਹਰ ਧਿਆਈਐ ਗੋਪਾਲੁ ॥
15 ਨਾਨਕ ਦਰਸਨੁ ਦੇਖਿ ਨਿਹਾਲੁ ॥੨॥੧੦੧॥੧੭੦॥
16 ਗਉੜੀ ਮਹਲਾ ੫ ॥
17 ਸਾਂਤਿ ਭਈ ਗੁਰ ਗੋਬਿਦਿ ਪਾਈ ॥
18 ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ ॥
19 ਰਾਮ ਨਾਮੁ ਨਿਤ ਰਸਨ ਬਖਾਨ ॥
20 ਬਿਨਸੇ ਰੋਗ ਭਏ ਕਲਿਆਨ ॥੧॥
21 ਪਾਰਬ੍ਰਹਮ ਗੁਣ ਅਗਮ ਬੀਚਾਰ ॥
22 ਸਾਧੂ ਸੰਗਮਿ ਹੈ ਨਿਸਤਾਰ ॥੨॥
23 ਨਿਰਮਲ ਗੁਣ ਗਾਵਹੁ ਨਿਤ ਨੀਤ ॥
24 ਗਈ ਬਿਆਧਿ ਉਬਰੇ ਜਨ ਮੀਤ ॥੩॥
25 ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥
26 ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥੧੭੧॥
27 ਗਉੜੀ ਮਹਲਾ ੫ ॥
28 ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥
29 ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥
30 ਸੀਤਲਾ ਤੇ ਰਖਿਆ ਬਿਹਾਰੀ ॥
31 ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥
32 ਨਾਨਕ ਨਾਮੁ ਜਪੈ ਸੋ ਜੀਵੈ ॥
33 ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥
34 ਗਉੜੀ ਮਹਲਾ ੫ ॥
35 ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥
36 ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ ॥੧॥
37 ਨਾਮ ਬਿਨਾ ਕੈਸੇ ਸੁਖੁ ਲਹੀਐ ॥
38 ਰਸਨਾ ਰਾਮ ਨਾਮ ਜਸੁ ਕਹੀਐ ॥੧॥ ਰਹਾਉ ॥
39 ਤਿਨ ਊਪਰਿ ਜਾਈਐ ਕੁਰਬਾਣੁ ॥
40 ਨਾਨਕ ਜਿਨਿ ਜਪਿਆ ਨਿਰਬਾਣੁ ॥੨॥੧੦੪॥੧੭੩॥
41 ਗਉੜੀ ਮਹਲਾ ੫ ॥
42 ਤੂੰਹੈ ਮਸਲਤਿ ਤੂੰਹੈ ਨਾਲਿ ॥
43 ਤੂਹੈ ਰਾਖਹਿ ਸਾਰਿ ਸਮਾਲਿ ॥੧॥
44 ਐਸਾ ਰਾਮੁ ਦੀਨ ਦੁਨੀ ਸਹਾਈ ॥
45 ਦਾਸ ਕੀ ਪੈਜ ਰਖੈ ਮੇਰੇ ਭਾਈ ॥੧॥ ਰਹਾਉ ॥
46 ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥
47 ਆਠ ਪਹਰ ਮਨੁ ਹਰਿ ਕਉ ਜਾਪੈ ॥੨॥
48 ਪਤਿ ਪਰਵਾਣੁ ਸਚੁ ਨੀਸਾਣੁ ॥
49 ਜਾ ਕਉ ਆਪਿ ਕਰਹਿ ਫੁਰਮਾਨੁ ॥੩॥
50 ਆਪੇ ਦਾਤਾ ਆਪਿ ਪ੍ਰਤਿਪਾਲਿ ॥
51 ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥੪॥੧੦੫॥੧੭੪॥
52 ਗਉੜੀ ਮਹਲਾ ੫ ॥
53 ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥
54 ਹਿਰਦੈ ਵਸਿਆ ਸਦਾ ਗੁਪਾਲੁ ॥੧॥
55 ਰਾਮੁ ਰਵਤ ਸਦ ਹੀ ਸੁਖੁ ਪਾਇਆ ॥