Ang 236
1 ਕਰਨ ਕਰਾਵਨ ਸਭੁ ਕਿਛੁ ਏਕੈ ॥
2 ਆਪੇ ਬੁਧਿ ਬੀਚਾਰਿ ਬਿਬੇਕੈ ॥
3 ਦੂਰਿ ਨ ਨੇਰੈ ਸਭ ਕੈ ਸੰਗਾ ॥
4 ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥੮॥੧॥
5 ਗਉੜੀ ਮਹਲਾ ੫ ॥
6 ਗੁਰ ਸੇਵਾ ਤੇ ਨਾਮੇ ਲਾਗਾ ॥
7 ਤਿਸ ਕਉ ਮਿਲਿਆ ਜਿਸੁ ਮਸਤਕਿ ਭਾਗਾ ॥
8 ਤਿਸ ਕੈ ਹਿਰਦੈ ਰਵਿਆ ਸੋਇ ॥
9 ਮਨੁ ਤਨੁ ਸੀਤਲੁ ਨਿਹਚਲੁ ਹੋਇ ॥੧॥
10 ਐਸਾ ਕੀਰਤਨੁ ਕਰਿ ਮਨ ਮੇਰੇ ॥
11 ਈਹਾ ਊਹਾ ਜੋ ਕਾਮਿ ਤੇਰੈ ॥੧॥ ਰਹਾਉ ॥
12 ਜਾਸੁ ਜਪਤ ਭਉ ਅਪਦਾ ਜਾਇ ॥
13 ਧਾਵਤ ਮਨੂਆ ਆਵੈ ਠਾਇ ॥
14 ਜਾਸੁ ਜਪਤ ਫਿਰਿ ਦੂਖੁ ਨ ਲਾਗੈ ॥
15 ਜਾਸੁ ਜਪਤ ਇਹ ਹਉਮੈ ਭਾਗੈ ॥੨॥
16 ਜਾਸੁ ਜਪਤ ਵਸਿ ਆਵਹਿ ਪੰਚਾ ॥
17 ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥
18 ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥
19 ਜਾਸੁ ਜਪਤ ਹਰਿ ਦਰਗਹ ਸਿਝੈ ॥੩॥
20 ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥
21 ਜਾਸੁ ਜਪਤ ਹਰਿ ਹੋਵਹਿ ਸਾਧ ॥
22 ਜਾਸੁ ਜਪਤ ਮਨੁ ਸੀਤਲੁ ਹੋਵੈ ॥
23 ਜਾਸੁ ਜਪਤ ਮਲੁ ਸਗਲੀ ਖੋਵੈ ॥੪॥
24 ਜਾਸੁ ਜਪਤ ਰਤਨੁ ਹਰਿ ਮਿਲੈ ॥
25 ਬਹੁਰਿ ਨ ਛੋਡੈ ਹਰਿ ਸੰਗਿ ਹਿਲੈ ॥
26 ਜਾਸੁ ਜਪਤ ਕਈ ਬੈਕੁੰਠ ਵਾਸੁ ॥
27 ਜਾਸੁ ਜਪਤ ਸੁਖ ਸਹਜਿ ਨਿਵਾਸੁ ॥੫॥
28 ਜਾਸੁ ਜਪਤ ਇਹ ਅਗਨਿ ਨ ਪੋਹਤ ॥
29 ਜਾਸੁ ਜਪਤ ਇਹੁ ਕਾਲੁ ਨ ਜੋਹਤ ॥
30 ਜਾਸੁ ਜਪਤ ਤੇਰਾ ਨਿਰਮਲ ਮਾਥਾ ॥
31 ਜਾਸੁ ਜਪਤ ਸਗਲਾ ਦੁਖੁ ਲਾਥਾ ॥੬॥
32 ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥
33 ਜਾਸੁ ਜਪਤ ਸੁਣਿ ਅਨਹਤ ਧੁਨੈ ॥
34 ਜਾਸੁ ਜਪਤ ਇਹ ਨਿਰਮਲ ਸੋਇ ॥
35 ਜਾਸੁ ਜਪਤ ਕਮਲੁ ਸੀਧਾ ਹੋਇ ॥੭॥
36 ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ ॥
37 ਜਿਸ ਕੈ ਹਿਰਦੈ ਮੰਤ੍ਰੁ ਦੇ ਹਰੀ ॥
38 ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ ॥
39 ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥੮॥੨॥
40 ਗਉੜੀ ਮਹਲਾ ੫ ॥
41 ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥
42 ਪੰਚ ਜਨਾ ਸਿਉ ਸੰਗੁ ਨਿਵਾਰੈ ॥
43 ਦਸ ਇੰਦ੍ਰੀ ਕਰਿ ਰਾਖੈ ਵਾਸਿ ॥
44 ਤਾ ਕੈ ਆਤਮੈ ਹੋਇ ਪਰਗਾਸੁ ॥੧॥
45 ਐਸੀ ਦ੍ਰਿੜਤਾ ਤਾ ਕੈ ਹੋਇ ॥
46 ਜਾ ਕਉ ਦਇਆ ਮਇਆ ਪ੍ਰਭ ਸੋਇ ॥੧॥ ਰਹਾਉ ॥
47 ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥
48 ਜੇਤਾ ਬੋਲਣੁ ਤੇਤਾ ਗਿਆਨੈ ॥
49 ਜੇਤਾ ਸੁਨਣਾ ਤੇਤਾ ਨਾਮੁ ॥
50 ਜੇਤਾ ਪੇਖਨੁ ਤੇਤਾ ਧਿਆਨੁ ॥੨॥
51 ਸਹਜੇ ਜਾਗਣੁ ਸਹਜੇ ਸੋਇ ॥
52 ਸਹਜੇ ਹੋਤਾ ਜਾਇ ਸੁ ਹੋਇ ॥
53 ਸਹਜਿ ਬੈਰਾਗੁ ਸਹਜੇ ਹੀ ਹਸਨਾ ॥
54 ਸਹਜੇ ਚੂਪ ਸਹਜੇ ਹੀ ਜਪਨਾ ॥੩॥
55 ਸਹਜੇ ਭੋਜਨੁ ਸਹਜੇ ਭਾਉ ॥
56 ਸਹਜੇ ਮਿਟਿਓ ਸਗਲ ਦੁਰਾਉ ॥
57 ਸਹਜੇ ਹੋਆ ਸਾਧੂ ਸੰਗੁ ॥
58 ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥
59 ਸਹਜੇ ਗ੍ਰਿਹ ਮਹਿ ਸਹਜਿ ਉਦਾਸੀ ॥