Ang 29
1 ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥
2 ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥
3 ਸਿਰੀਰਾਗੁ ਮਹਲਾ ੩ ॥
4 ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥
5 ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥
6 ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥
7 ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥
8 ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥
9 ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥
10 ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥
11 ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥
12 ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥
13 ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥
14 ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥
15 ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥
16 ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥
17 ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥
18 ਸ੍ਰੀਰਾਗੁ ਮਹਲਾ ੩ ॥
19 ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥
20 ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥
21 ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥
22 ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥
23 ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥
24 ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥
25 ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥
26 ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥
27 ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥
28 ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥
29 ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥
30 ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥
31 ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥
32 ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥
33 ਸਿਰੀਰਾਗੁ ਮਹਲਾ ੩ ॥
34 ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥
35 ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥
36 ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥
37 ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥