Ang 296
1 ਗਿਆਨੁ ਸ੍ਰੇਸਟ ਊਤਮ ਇਸਨਾਨੁ ॥
2 ਚਾਰਿ ਪਦਾਰਥ ਕਮਲ ਪ੍ਰਗਾਸ ॥
3 ਸਭ ਕੈ ਮਧਿ ਸਗਲ ਤੇ ਉਦਾਸ ॥
4 ਸੁੰਦਰੁ ਚਤੁਰੁ ਤਤ ਕਾ ਬੇਤਾ ॥
5 ਸਮਦਰਸੀ ਏਕ ਦ੍ਰਿਸਟੇਤਾ ॥
6 ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥
7 ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥੬॥
8 ਇਹੁ ਨਿਧਾਨੁ ਜਪੈ ਮਨਿ ਕੋਇ ॥
9 ਸਭ ਜੁਗ ਮਹਿ ਤਾ ਕੀ ਗਤਿ ਹੋਇ ॥
10 ਗੁਣ ਗੋਬਿੰਦ ਨਾਮ ਧੁਨਿ ਬਾਣੀ ॥
11 ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥
12 ਸਗਲ ਮਤਾਂਤ ਕੇਵਲ ਹਰਿ ਨਾਮ ॥
13 ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥
14 ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥
15 ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥
16 ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥
17 ਸਾਧ ਸਰਣਿ ਨਾਨਕ ਤੇ ਆਏ ॥੭॥
18 ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥
19 ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
20 ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥
21 ਦੁਲਭ ਦੇਹ ਤਤਕਾਲ ਉਧਾਰੈ ॥
22 ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥
23 ਏਕੁ ਨਾਮੁ ਮਨ ਮਾਹਿ ਸਮਾਨੀ ॥
24 ਦੂਖ ਰੋਗ ਬਿਨਸੇ ਭੈ ਭਰਮ ॥
25 ਸਾਧ ਨਾਮ ਨਿਰਮਲ ਤਾ ਕੇ ਕਰਮ ॥
26 ਸਭ ਤੇ ਊਚ ਤਾ ਕੀ ਸੋਭਾ ਬਨੀ ॥
27 ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥
28 ਥਿਤੀ ਗਉੜੀ ਮਹਲਾ ੫ ॥
29 ਸਲੋਕੁ ॥
30 ੴ ਸਤਿਗੁਰ ਪ੍ਰਸਾਦਿ ॥
31 ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥
32 ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥੧॥
33 ਪਉੜੀ ॥
34 ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥
35 ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥
36 ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥
37 ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥
38 ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥
39 ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥
40 ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥
41 ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥੧॥
42 ਗੋਬਿੰਦ ਜਸੁ ਗਾਈਐ ਹਰਿ ਨੀਤ ॥
43 ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥
44 ਸਲੋਕੁ ॥
45 ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥
46 ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ ਭਾਉ ਮਿਟਾਇ ॥੨॥
47 ਪਉੜੀ ॥
48 ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥
49 ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥
50 ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥
51 ਆਪੁ ਤਜਹੁ ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥