Ang 30
1 ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥੧॥ ਰਹਾਉ ॥
2 ਗੁਰਮੁਖਾ ਕੇ ਮੁਖ ਉਜਲੇ ਗੁਰਸਬਦੀ ਬੀਚਾਰਿ ॥
3 ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥
4 ਘਰ ਹੀ ਵਿਚਿ ਮਹਲੁ ਪਾਇਆ ਗੁਰਸਬਦੀ ਵੀਚਾਰਿ ॥੨॥
5 ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥
6 ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥
7 ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥੩॥
8 ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥
9 ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥
10 ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥੪॥੯॥੪੨॥
11 ਸਿਰੀਰਾਗੁ ਮਹਲਾ ੩ ॥
12 ਸਚਾ ਸਾਹਿਬੁ ਸੇਵੀਐ ਸਚੁ ਵਡਿਆਈ ਦੇਇ ॥
13 ਗੁਰ ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ ॥
14 ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ ਕਰੇਇ ॥੧॥
15 ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥
16 ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥੧॥ ਰਹਾਉ ॥
17 ਮਨਮੁਖ ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਨ ਠਾਉ ॥
18 ਬਹੁ ਜੋਨੀ ਭਉਦਾ ਫਿਰੈ ਜਿਉ ਸੁੰਞੈਂ ਘਰਿ ਕਾਉ ॥
19 ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥੨॥
20 ਤ੍ਰੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ ॥
21 ਲੋਭੀ ਅਨ ਕਉ ਸੇਵਦੇ ਪੜਿ ਵੇਦਾ ਕਰੈ ਪੂਕਾਰ ॥
22 ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਨ ਪਾਰੁ ॥੩॥
23 ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ ॥
24 ਬਾਝਹੁ ਗੁਰੂ ਅਚੇਤੁ ਹੈ ਸਭ ਬਧੀ ਜਮਕਾਲਿ ॥
25 ਨਾਨਕ ਗੁਰਮਤਿ ਉਬਰੇ ਸਚਾ ਨਾਮੁ ਸਮਾਲਿ ॥੪॥੧੦॥੪੩॥
26 ਸਿਰੀਰਾਗੁ ਮਹਲਾ ੩ ॥
27 ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥
28 ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥
29 ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥
30 ਭਾਈ ਰੇ ਗੁਰਮਤਿ ਸਾਚਿ ਰਹਾਉ ॥
31 ਸਾਚੋ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥ ਰਹਾਉ ॥
32 ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ ॥
33 ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥
34 ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥
35 ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥
36 ਐਸਾ ਸਤਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ ॥
37 ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥
38 ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥
39 ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥
40 ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥