Ang 302
1 ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥੪॥
2 ਸਲੋਕ ਮਃ ੪ ॥
3 ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥
4 ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥
5 ਮਃ ੪ ॥
6 ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥
7 ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥
8 ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥
9 ਸਤਿਗੁਰੁ ਸਭਨਾ ਦਾ ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥
10 ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥
11 ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥੨॥
12 ਪਉੜੀ ॥
13 ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥
14 ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥
15 ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥
16 ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥
17 ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥
18 ਸਲੋਕ ਮਃ ੪ ॥
19 ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥
20 ਜਿਨ ਜਪਿਆ ਇਕ ਮਨਿ ਇਕ ਚਿਤਿ ਤਿਨ ਲਥਾ ਹਉਮੈ ਭਾਰੁ ॥
21 ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥
22 ਕੋਈ ਨਿੰਦਾ ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥
23 ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ ਰਖਣਹਾਰੁ ॥
24 ਧਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥
25 ਜਨ ਨਾਨਕ ਤਿਨ ਕਉ ਵਾਰਿਆ ਜਿਨ ਜਪਿਆ ਸਿਰਜਣਹਾਰੁ ॥੧॥
26 ਮਃ ੪ ॥
27 ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥
28 ਵਿਚਿ ਆਪੇ ਜੰਤ ਉਪਾਇਅਨੁ ਮੁਖਿ ਆਪੇ ਦੇਇ ਗਿਰਾਸੁ ॥
29 ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥
30 ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਟੇ ਤਾਸੁ ॥੨॥
31 ਪਉੜੀ ॥
32 ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥
33 ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥
34 ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥
35 ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥
36 ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥
37 ਸਲੋਕ ਮਃ ੪ ॥
38 ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥
39 ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥
40 ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥
41 ਇਕਨੑਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥