Ang 356
1 ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ ਮੀਤੁ ਨ ਅਵਰੁ ਕੋਈ ॥
2 ਜਿਉ ਤੂੰ ਰਾਖਹਿ ਤਿਵ ਹੀ ਰਹਣਾ ਦੁਖੁ ਸੁਖੁ ਦੇਵਹਿ ਕਰਹਿ ਸੋਈ ॥੩॥
3 ਆਸਾ ਮਨਸਾ ਦੋਊ ਬਿਨਾਸਤ ਤ੍ਰਿਹੁ ਗੁਣ ਆਸ ਨਿਰਾਸ ਭਈ ॥
4 ਤੁਰੀਆਵਸਥਾ ਗੁਰਮੁਖਿ ਪਾਈਐ ਸੰਤ ਸਭਾ ਕੀ ਓਟ ਲਹੀ ॥੪॥
5 ਗਿਆਨ ਧਿਆਨ ਸਗਲੇ ਸਭਿ ਜਪ ਤਪ ਜਿਸੁ ਹਰਿ ਹਿਰਦੈ ਅਲਖ ਅਭੇਵਾ ॥
6 ਨਾਨਕ ਰਾਮ ਨਾਮਿ ਮਨੁ ਰਾਤਾ ਗੁਰਮਤਿ ਪਾਏ ਸਹਜ ਸੇਵਾ ॥੫॥੨੨॥
7 ਆਸਾ ਮਹਲਾ ੧ ਪੰਚਪਦੇ₂ ॥
8 ਮੋਹੁ ਕੁਟੰਬੁ ਮੋਹੁ ਸਭ ਕਾਰ ॥
9 ਮੋਹੁ ਤੁਮ ਤਜਹੁ ਸਗਲ ਵੇਕਾਰ ॥੧॥
10 ਮੋਹੁ ਅਰੁ ਭਰਮੁ ਤਜਹੁ ਤੁਮੑ ਬੀਰ ॥
11 ਸਾਚੁ ਨਾਮੁ ਰਿਦੇ ਰਵੈ ਸਰੀਰ ॥੧॥ ਰਹਾਉ ॥
12 ਸਚੁ ਨਾਮੁ ਜਾ ਨਵ ਨਿਧਿ ਪਾਈ ॥
13 ਰੋਵੈ ਪੂਤੁ ਨ ਕਲਪੈ ਮਾਈ ॥੨॥
14 ਏਤੁ ਮੋਹਿ ਡੂਬਾ ਸੰਸਾਰੁ ॥
15 ਗੁਰਮੁਖਿ ਕੋਈ ਉਤਰੈ ਪਾਰਿ ॥੩॥
16 ਏਤੁ ਮੋਹਿ ਫਿਰਿ ਜੂਨੀ ਪਾਹਿ ॥
17 ਮੋਹੇ ਲਾਗਾ ਜਮ ਪੁਰਿ ਜਾਹਿ ॥੪॥
18 ਗੁਰ ਦੀਖਿਆ ਲੇ ਜਪੁ ਤਪੁ ਕਮਾਹਿ ॥
19 ਨਾ ਮੋਹੁ ਤੂਟੈ ਨਾ ਥਾਇ ਪਾਹਿ ॥੫॥
20 ਨਦਰਿ ਕਰੇ ਤਾ ਏਹੁ ਮੋਹੁ ਜਾਇ ॥
21 ਨਾਨਕ ਹਰਿ ਸਿਉ ਰਹੈ ਸਮਾਇ ॥੬॥੨੩॥
22 ਆਸਾ ਮਹਲਾ ੧ ॥
23 ਆਪਿ ਕਰੇ ਸਚੁ ਅਲਖ ਅਪਾਰੁ ॥
24 ਹਉ ਪਾਪੀ ਤੂੰ ਬਖਸਣਹਾਰੁ ॥੧॥
25 ਤੇਰਾ ਭਾਣਾ ਸਭੁ ਕਿਛੁ ਹੋਵੈ ॥
26 ਮਨਹਠਿ ਕੀਚੈ ਅੰਤਿ ਵਿਗੋਵੈ ॥੧॥ ਰਹਾਉ ॥
27 ਮਨਮੁਖ ਕੀ ਮਤਿ ਕੂੜਿ ਵਿਆਪੀ ॥
28 ਬਿਨੁ ਹਰਿ ਸਿਮਰਣ ਪਾਪਿ ਸੰਤਾਪੀ ॥੨॥
29 ਦੁਰਮਤਿ ਤਿਆਗਿ ਲਾਹਾ ਕਿਛੁ ਲੇਵਹੁ ॥
30 ਜੋ ਉਪਜੈ ਸੋ ਅਲਖ ਅਭੇਵਹੁ ॥੩॥
31 ਐਸਾ ਹਮਰਾ ਸਖਾ ਸਹਾਈ ॥
32 ਗੁਰ ਹਰਿ ਮਿਲਿਆ ਭਗਤਿ ਦ੍ਰਿੜਾਈ ॥੪॥
33 ਸਗਲਂੀ ਸਉਦਂੀ ਤੋਟਾ ਆਵੈ ॥
34 ਨਾਨਕ ਰਾਮ ਨਾਮੁ ਮਨਿ ਭਾਵੈ ॥੫॥੨੪॥
35 ਆਸਾ ਮਹਲਾ ੧ ਚਉਪਦੇ₄ ॥
36 ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥
37 ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥੧॥
38 ਘੁੰਘਰੂ ਵਾਜੈ ਜੇ ਮਨੁ ਲਾਗੈ ॥
39 ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥੧॥ ਰਹਾਉ ॥
40 ਆਸ ਨਿਰਾਸੀ ਤਉ ਸੰਨਿਆਸੀ ॥
41 ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥੨॥
42 ਦਇਆ ਦਿਗੰਬਰੁ ਦੇਹ ਬੀਚਾਰੀ ॥
43 ਆਪਿ ਮਰੈ ਅਵਰਾ ਨਹ ਮਾਰੀ ॥੩॥
44 ਏਕੁ ਤੂ ਹੋਰਿ ਵੇਸ ਬਹੁਤੇਰੇ ॥
45 ਨਾਨਕੁ ਜਾਣੈ ਚੋਜ ਨ ਤੇਰੇ ॥੪॥੨੫॥
46 ਆਸਾ ਮਹਲਾ ੧ ॥
47 ਏਕ ਨ ਭਰੀਆ ਗੁਣ ਕਰਿ ਧੋਵਾ ॥
48 ਮੇਰਾ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥੧॥
49 ਇਉ ਕਿਉ ਕੰਤ ਪਿਆਰੀ ਹੋਵਾ ॥
50 ਸਹੁ ਜਾਗੈ ਹਉ ਨਿਸ ਭਰਿ ਸੋਵਾ ॥੧॥ ਰਹਾਉ ॥