Ang 40
1 ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥
2 ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥੩॥
3 ਸਭਨਾ ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥
4 ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥
5 ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥੪॥੧॥੬੫॥
6 ਸਿਰੀਰਾਗੁ ਮਹਲਾ ੪ ॥
7 ਨਾਮੁ ਮਿਲੈ ਮਨੁ ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥
8 ਕੋਈ ਗੁਰਮੁਖਿ ਸਜਣੁ ਜੇ ਮਿਲੈ ਮੈ ਦਸੇ ਪ੍ਰਭੁ ਗੁਣਤਾਸੁ ॥
9 ਹਉ ਤਿਸੁ ਵਿਟਹੁ ਚਉ ਖੰਨੀਐ ਮੈ ਨਾਮ ਕਰੇ ਪਰਗਾਸੁ ॥੧॥
10 ਮੇਰੇ ਪ੍ਰੀਤਮਾ ਹਉ ਜੀਵਾ ਨਾਮੁ ਧਿਆਇ ॥
11 ਬਿਨੁ ਨਾਵੈ ਜੀਵਣੁ ਨਾ ਥੀਐ ਮੇਰੇ ਸਤਿਗੁਰ ਨਾਮੁ ਦ੍ਰਿੜਾਇ ॥੧॥ ਰਹਾਉ ॥
12 ਨਾਮੁ ਅਮੋਲਕੁ ਰਤਨੁ ਹੈ ਪੂਰੇ ਸਤਿਗੁਰ ਪਾਸਿ ॥
13 ਸਤਿਗੁਰ ਸੇਵੈ ਲਗਿਆ ਕਢਿ ਰਤਨੁ ਦੇਵੈ ਪਰਗਾਸਿ ॥
14 ਧੰਨੁ ਵਡਭਾਗੀ ਵਡਭਾਗੀਆ ਜੋ ਆਇ ਮਿਲੇ ਗੁਰ ਪਾਸਿ ॥੨॥
15 ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥
16 ਓਇ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥
17 ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲ ॥੩॥
18 ਸਤਿਗੁਰੁ ਪੁਰਖੁ ਅੰਮ੍ਰਿਤ ਸਰੁ ਵਡਭਾਗੀ ਨਾਵਹਿ ਆਇ ॥
19 ਉਨ ਜਨਮ ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ ਦ੍ਰਿੜਾਇ ॥
20 ਜਨ ਨਾਨਕ ਉਤਮ ਪਦੁ ਪਾਇਆ ਸਤਿਗੁਰ ਕੀ ਲਿਵ ਲਾਇ ॥੪॥੨॥੬੬॥
21 ਸਿਰੀਰਾਗੁ ਮਹਲਾ ੪ ॥
22 ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥
23 ਗੁਰਮੁਖਿ ਸਜਣੁ ਗੁਣਕਾਰੀਆ ਮਿਲਿ ਸਜਣ ਹਰਿ ਗੁਣ ਗਾਇ ॥
24 ਹੀਰੈ ਹੀਰੁ ਮਿਲਿ ਬੇਧਿਆ ਰੰਗਿ ਚਲੂਲੈ ਨਾਇ ॥੧॥
25 ਮੇਰੇ ਗੋਵਿੰਦਾ ਗੁਣ ਗਾਵਾ ਤ੍ਰਿਪਤਿ ਮਨਿ ਹੋਇ ॥
26 ਅੰਤਰਿ ਪਿਆਸ ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥੧॥ ਰਹਾਉ ॥
27 ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ ਕਰੇ ਪਸਾਉ ॥
28 ਗੁਰੁ ਨਾਮੁ ਦ੍ਰਿੜਾਏ ਰੰਗ ਸਿਉ ਹਉ ਸਤਿਗੁਰ ਕੈ ਬਲਿ ਜਾਉ ॥
29 ਬਿਨੁ ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਟੀ ਕਰਮ ਕਮਾਉ ॥੨॥
30 ਬਿਨੁ ਭਾਗਾ ਸਤਿਗੁਰੁ ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ ॥
31 ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥
32 ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੂਡਾ ਬੇੜੀ ਪਾਸਿ ॥੩॥
33 ਸਤਿਗੁਰੁ ਬੋਹਿਥੁ ਹਰਿ ਨਾਵ ਹੈ ਕਿਤੁ ਬਿਧਿ ਚੜਿਆ ਜਾਇ ॥
34 ਸਤਿਗੁਰ ਕੈ ਭਾਣੈ ਜੋ ਚਲੈ ਵਿਚਿ ਬੋਹਿਥ ਬੈਠਾ ਆਇ ॥
35 ਧੰਨੁ ਧੰਨੁ ਵਡਭਾਗੀ ਨਾਨਕਾ ਜਿਨਾ ਸਤਿਗੁਰੁ ਲਏ ਮਿਲਾਇ ॥੪॥੩॥੬੭॥