Ang 413
1 ਸੁਖੁ ਮਾਨੈ ਭੇਟੈ ਗੁਰ ਪੀਰੁ ॥
2 ਏਕੋ ਸਾਹਿਬੁ ਏਕੁ ਵਜੀਰੁ ॥੫॥
3 ਜਗੁ ਬੰਦੀ ਮੁਕਤੇ ਹਉ ਮਾਰੀ ॥
4 ਜਗਿ ਗਿਆਨੀ ਵਿਰਲਾ ਆਚਾਰੀ ॥
5 ਜਗਿ ਪੰਡਿਤੁ ਵਿਰਲਾ ਵੀਚਾਰੀ ॥
6 ਬਿਨੁ ਸਤਿਗੁਰੁ ਭੇਟੇ ਸਭ ਫਿਰੈ ਅਹੰਕਾਰੀ ॥੬॥
7 ਜਗੁ ਦੁਖੀਆ ਸੁਖੀਆ ਜਨੁ ਕੋਇ ॥
8 ਜਗੁ ਰੋਗੀ ਭੋਗੀ ਗੁਣ ਰੋਇ ॥
9 ਜਗੁ ਉਪਜੈ ਬਿਨਸੈ ਪਤਿ ਖੋਇ ॥
10 ਗੁਰਮੁਖਿ ਹੋਵੈ ਬੂਝੈ ਸੋਇ ॥੭॥
11 ਮਹਘੋ ਮੋਲਿ ਭਾਰਿ ਅਫਾਰੁ ॥
12 ਅਟਲ ਅਛਲੁ ਗੁਰਮਤੀ ਧਾਰੁ ॥
13 ਭਾਇ ਮਿਲੈ ਭਾਵੈ ਭਇਕਾਰੁ ॥
14 ਨਾਨਕੁ ਨੀਚੁ ਕਹੈ ਬੀਚਾਰੁ ॥੮॥੩॥
15 ਆਸਾ ਮਹਲਾ ੧ ॥
16 ਏਕੁ ਮਰੈ ਪੰਚੇ ਮਿਲਿ ਰੋਵਹਿ ॥
17 ਹਉਮੈ ਜਾਇ ਸਬਦਿ ਮਲੁ ਧੋਵਹਿ ॥
18 ਸਮਝਿ ਸੂਝਿ ਸਹਜ ਘਰਿ ਹੋਵਹਿ ॥
19 ਬਿਨੁ ਬੂਝੇ ਸਗਲੀ ਪਤਿ ਖੋਵਹਿ ॥੧॥
20 ਕਉਣੁ ਮਰੈ ਕਉਣੁ ਰੋਵੈ ਓਹੀ ॥
21 ਕਰਣ ਕਾਰਣ ਸਭਸੈ ਸਿਰਿ ਤੋਹੀ ॥੧॥ ਰਹਾਉ ॥
22 ਮੂਏ ਕਉ ਰੋਵੈ ਦੁਖੁ ਕੋਇ ॥
23 ਸੋ ਰੋਵੈ ਜਿਸੁ ਬੇਦਨ ਹੋਇ ॥
24 ਜਿਸੁ ਬੀਤੀ ਜਾਣੈ ਪ੍ਰਭ ਸੋਇ ॥
25 ਆਪੇ ਕਰਤਾ ਕਰੇ ਸੁ ਹੋਇ ॥੨॥
26 ਜੀਵਤ ਮਰਣਾ ਤਾਰੇ ਤਰਣਾ ॥
27 ਜੈ ਜਗਦੀਸ ਪਰਮ ਗਤਿ ਸਰਣਾ ॥
28 ਹਉ ਬਲਿਹਾਰੀ ਸਤਿਗੁਰ ਚਰਣਾ ॥
29 ਗੁਰੁ ਬੋਹਿਥੁ ਸਬਦਿ ਭੈ ਤਰਣਾ ॥੩॥
30 ਨਿਰਭਉ ਆਪਿ ਨਿਰੰਤਰਿ ਜੋਤਿ ॥
31 ਬਿਨੁ ਨਾਵੈ ਸੂਤਕੁ ਜਗਿ ਛੋਤਿ ॥
32 ਦੁਰਮਤਿ ਬਿਨਸੈ ਕਿਆ ਕਹਿ ਰੋਤਿ ॥
33 ਜਨਮਿ ਮੂਏ ਬਿਨੁ ਭਗਤਿ ਸਰੋਤਿ ॥੪॥
34 ਮੂਏ ਕਉ ਸਚੁ ਰੋਵਹਿ ਮੀਤ ॥
35 ਤ੍ਰੈ ਗੁਣ ਰੋਵਹਿ ਨੀਤਾ ਨੀਤ ॥
36 ਦੁਖੁ ਸੁਖੁ ਪਰਹਰਿ ਸਹਜਿ ਸੁਚੀਤ ॥
37 ਤਨੁ ਮਨੁ ਸਉਪਉ ਕ੍ਰਿਸਨ ਪਰੀਤਿ ॥੫॥
38 ਭੀਤਰਿ ਏਕੁ ਅਨੇਕ ਅਸੰਖ ॥
39 ਕਰਮ ਧਰਮ ਬਹੁ ਸੰਖ ਅਸੰਖ ॥
40 ਬਿਨੁ ਭੈ ਭਗਤੀ ਜਨਮੁ ਬਿਰੰਥ ॥
41 ਹਰਿ ਗੁਣ ਗਾਵਹਿ ਮਿਲਿ ਪਰਮਾਰੰਥ ॥੬॥
42 ਆਪਿ ਮਰੈ ਮਾਰੇ ਭੀ ਆਪਿ ॥
43 ਆਪਿ ਉਪਾਏ ਥਾਪਿ ਉਥਾਪਿ ॥
44 ਸ੍ਰਿਸਟਿ ਉਪਾਈ ਜੋਤੀ ਤੂ ਜਾਤਿ ॥
45 ਸਬਦੁ ਵੀਚਾਰਿ ਮਿਲਣੁ ਨਹੀ ਭ੍ਰਾਤਿ ॥੭॥
46 ਸੂਤਕੁ ਅਗਨਿ ਭਖੈ ਜਗੁ ਖਾਇ ॥
47 ਸੂਤਕੁ ਜਲਿ ਥਲਿ ਸਭ ਹੀ ਥਾਇ ॥
48 ਨਾਨਕ ਸੂਤਕਿ ਜਨਮਿ ਮਰੀਜੈ ॥
49 ਗੁਰ ਪਰਸਾਦੀ ਹਰਿ ਰਸੁ ਪੀਜੈ ॥੮॥੪॥
50 ਰਾਗੁ ਆਸਾ ਮਹਲਾ ੧ ॥
51 ਆਪੁ ਵੀਚਾਰੈ ਸੁ ਪਰਖੇ ਹੀਰਾ ॥
52 ਏਕ ਦ੍ਰਿਸਟਿ ਤਾਰੇ ਗੁਰ ਪੂਰਾ ॥
53 ਗੁਰੁ ਮਾਨੈ ਮਨ ਤੇ ਮਨੁ ਧੀਰਾ ॥੧॥
54 ਐਸਾ ਸਾਹੁ ਸਰਾਫੀ ਕਰੈ ॥
55 ਸਾਚੀ ਨਦਰਿ ਏਕ ਲਿਵ ਤਰੈ ॥੧॥ ਰਹਾਉ ॥
56 ਪੂੰਜੀ ਨਾਮੁ ਨਿਰੰਜਨ ਸਾਰੁ ॥
57 ਨਿਰਮਲੁ ਸਾਚਿ ਰਤਾ ਪੈਕਾਰੁ ॥
58 ਸਿਫਤਿ ਸਹਜ ਘਰਿ ਗੁਰੁ ਕਰਤਾਰੁ ॥੨॥
59 ਆਸਾ ਮਨਸਾ ਸਬਦਿ ਜਲਾਏ ॥
60 ਰਾਮ ਨਰਾਇਣੁ ਕਹੈ ਕਹਾਏ ॥
61 ਗੁਰ ਤੇ ਵਾਟ ਮਹਲੁ ਘਰੁ ਪਾਏ ॥੩॥