Ang 418
1 ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥
2 ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥
3 ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥
4 ਓਨੑੀ ਤੁਪਕ ਤਾਣਿ ਚਲਾਈ ਓਨੑੀ ਹਸਤਿ ਚਿੜਾਈ ॥
5 ਜਿਨੑ ਕੀ ਚੀਰੀ ਦਰਗਹ ਪਾਟੀ ਤਿਨੑਾ ਮਰਣਾ ਭਾਈ ॥੫॥
6 ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥
7 ਇਕਨੑਾ ਪੇਰਣ ਸਿਰ ਖੁਰ ਪਾਟੇ ਇਕਨੑਾ ਵਾਸੁ ਮਸਾਣੀ ॥
8 ਜਿਨੑ ਕੇ ਬੰਕੇ ਘਰੀ ਨ ਆਇਆ ਤਿਨੑ ਕਿਉ ਰੈਣਿ ਵਿਹਾਣੀ ॥੬॥
9 ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥
10 ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥
11 ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥
12 ੴ ਸਤਿਗੁਰ ਪ੍ਰਸਾਦਿ ॥
13 ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥
14 ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥
15 ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥
16 ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥
17 ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥
18 ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥
19 ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥
20 ਤੁਮ ਰੋਵਹੁਗੇ ਓਸ ਨੋ ਤੁਮੑ ਕਉ ਕਉਣੁ ਰੋਈ ॥੩॥
21 ਧੰਧਾ ਪਿਟਿਹੁ ਭਾਈਹੋ ਤੁਮੑ ਕੂੜੁ ਕਮਾਵਹੁ ॥
22 ਓਹੁ ਨ ਸੁਣਈ ਕਤ ਹੀ ਤੁਮੑ ਲੋਕ ਸੁਣਾਵਹੁ ॥੪॥
23 ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥
24 ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥
25 ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥
26 ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥
27 ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥
28 ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥
29 ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥
30 ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥
31 ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥
32 ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥
33 ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥
34 ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥
35 ਆਸਾ ਮਹਲਾ ੧ ॥
36 ਚਾਰੇ ਕੁੰਡਾ ਢੂਢੀਆ ਕੋ ਨੀਮੑੀ ਮੈਡਾ ॥
37 ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥
38 ਦਰੁ ਬੀਭਾ ਮੈ ਨੀਮੑਿ ਕੋ ਕੈ ਕਰੀ ਸਲਾਮੁ ॥
39 ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥
40 ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥
41 ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥