Ang 43
1 ਸਿਰੀਰਾਗੁ ਮਹਲਾ ੫ ॥
2 ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥
3 ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥
4 ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥੧॥
5 ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥
6 ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥੧॥ ਰਹਾਉ ॥
7 ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥
8 ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥
9 ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥
10 ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥
11 ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥
12 ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥
13 ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥
14 ਚਾਰੇ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥
15 ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥੩॥੭੩॥
16 ਸਿਰੀਰਾਗੁ ਮਹਲਾ ੫ ॥
17 ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥
18 ਮਾਇਆ ਕਾਮਿ ਵਿਆਪਿਆ ਸਮਝੈ ਨਾਹੀ ਗਾਵਾਰੁ ॥
19 ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥
20 ਅੰਧੇ ਤੂੰ ਬੈਠਾ ਕੰਧੀ ਪਾਹਿ ॥
21 ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥੧॥ ਰਹਾਉ ॥
22 ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ ॥
23 ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥
24 ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥੨॥
25 ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥
26 ਤੀਜੈ ਝਾਖ ਝਖਾਇਆ ਚਉਥੈ ਭੋਰੁ ਭਇਆ ॥
27 ਕਦ ਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ ॥੩॥
28 ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥
29 ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥
30 ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥੪॥੪॥੭੪॥
31 ਸਿਰੀਰਾਗੁ ਮਹਲਾ ੫ ॥
32 ਸਭੇ ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥
33 ਧੰਧਾ ਸਭੁ ਜਲਾਇ ਕੈ ਗੁਰਿ ਨਾਮੁ ਦੀਆ ਸਚੁ ਸੁਆਉ ॥
34 ਆਸਾ ਸਭੇ ਲਾਹਿ ਕੈ ਇਕਾ ਆਸ ਕਮਾਉ ॥
35 ਜਿਨੀ ਸਤਿਗੁਰੁ ਸੇਵਿਆ ਤਿਨ ਅਗੈ ਮਿਲਿਆ ਥਾਉ ॥੧॥
36 ਮਨ ਮੇਰੇ ਕਰਤੇ ਨੋ ਸਾਲਾਹਿ ॥
37 ਸਭੇ ਛਡਿ ਸਿਆਣਪਾ ਗੁਰ ਕੀ ਪੈਰੀ ਪਾਹਿ ॥੧॥ ਰਹਾਉ ॥
38 ਦੁਖ ਭੁਖ ਨਹ ਵਿਆਪਈ ਜੇ ਸੁਖਦਾਤਾ ਮਨਿ ਹੋਇ ॥
39 ਕਿਤ ਹੀ ਕੰਮਿ ਨ ਛਿਜੀਐ ਜਾ ਹਿਰਦੈ ਸਚਾ ਸੋਇ ॥
40 ਜਿਸੁ ਤੂੰ ਰਖਹਿ ਹਥ ਦੇ ਤਿਸੁ ਮਾਰਿ ਨ ਸਕੈ ਕੋਇ ॥
41 ਸੁਖਦਾਤਾ ਗੁਰੁ ਸੇਵੀਐ ਸਭਿ ਅਵਗਣ ਕਢੈ ਧੋਇ ॥੨॥
42 ਸੇਵਾ ਮੰਗੈ ਸੇਵਕੋ ਲਾਈਆਂ ਅਪੁਨੀ ਸੇਵ ॥