Ang 436
1 ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥
2 ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥
3 ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ ॥
4 ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥੧॥
5 ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥
6 ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥
7 ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥
8 ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ ॥
9 ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣਿ ਸੁਨਣਿ ਨ ਧੀਜਏ ॥
10 ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥੨॥
11 ਸਖੀਹੋ ਸਹੇਲੜੀਹੋ ਮੇਰਾ ਪਿਰੁ ਵਣਜਾਰਾ ਰਾਮ ॥
12 ਹਰਿ ਨਾਮੋੁ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥
13 ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ ਭਾਵੈ ਤਾ ਮੁੰਧ ਭਲੀ ॥
14 ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥
15 ਕਰਣ ਕਾਰਣ ਸਮਰਥ ਸ੍ਰੀਧਰ ਆਪਿ ਕਾਰਜੁ ਸਾਰਏ ॥
16 ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥੩॥
17 ਹਮ ਘਰਿ ਸਾਚਾ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥
18 ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥
19 ਆਪਣਾ ਮਨੁ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥
20 ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਪਾਵਏ ॥
21 ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥
22 ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥੪॥੧॥
23 ਆਸਾ ਮਹਲਾ ੧ ॥
24 ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥
25 ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ ॥
26 ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰੁ ਪਾਇਆ ॥
27 ਆਦਿ ਪੁਰਖੁ ਅਪਰੰਪਰੁ ਪਿਆਰਾ ਸਤਿਗੁਰਿ ਅਲਖੁ ਲਖਾਇਆ ॥
28 ਆਸਣਿ ਬੈਸਣਿ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ ॥
29 ਨਾਨਕ ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ ॥੧॥
30 ਤਿਤੁ ਅਗਮ ਤਿਤੁ ਅਗਮ ਪੁਰੇ ਕਹੁ ਕਿਤੁ ਬਿਧਿ ਜਾਈਐ ਰਾਮ ॥
31 ਸਚੁ ਸੰਜਮੋ ਸਾਰਿ ਗੁਣਾ ਗੁਰਸਬਦੁ ਕਮਾਈਐ ਰਾਮ ॥
32 ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ ਗੁਣੀ ਨਿਧਾਨਾ ॥
33 ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ ॥
34 ਜਪੁ ਤਪੁ ਕਰਿ ਕਰਿ ਸੰਜਮ ਥਾਕੀ ਹਠਿ ਨਿਗ੍ਰਹਿ ਨਹੀ ਪਾਈਐ ॥
35 ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰ ਬੂਝ ਬੁਝਾਈਐ ॥੨॥
36 ਗੁਰੁ ਸਾਗਰੋ ਰਤਨਾਗਰੁ ਤਿਤੁ ਰਤਨ ਘਣੇਰੇ ਰਾਮ ॥