Ang 440
1 ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥
2 ਅੰਤਰਿ ਸਬਦਿ ਮਿਲੀ ਸਹਜੇ ਤਪਤਿ ਬੁਝਾਈ ਰਾਮ ॥
3 ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥
4 ਮਿਲਿ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥
5 ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥
6 ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥੩॥
7 ਸਾ ਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਪਿਆਰੇ ਰਾਮ ॥
8 ਸਾ ਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥
9 ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥
10 ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗਣ ਨਸੇ ॥
11 ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥
12 ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥੪॥੧॥੬॥
13 ੴ ਸਤਿਗੁਰ ਪ੍ਰਸਾਦਿ ॥
14 ਆਸਾ ਮਹਲਾ ੩ ਛੰਤ ਘਰੁ ੩ ॥
15 ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥
16 ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ ॥
17 ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ ॥
18 ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ ॥
19 ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ ਕੋ ਪਾਵਏ ॥
20 ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥੧॥
21 ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸੁ ਦਿਖਾਵਹਿ ॥
22 ਹਰਿ ਸੋਹਿਲਾ ਤਿਨੑ ਸਦ ਸਦਾ ਜੋ ਹਰਿ ਗੁਣ ਗਾਵਹਿ ॥
23 ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ ਸਹੁ ਸਭੁ ਕਿਛੁ ਜਾਣਏ ॥
24 ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ ॥
25 ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ ਪਾਵਏ ॥
26 ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥੨॥
27 ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥
28 ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥
29 ਸਾਥਿ ਤੇਰੈ ਸੋ ਸਹੁ ਸਦਾ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ ॥
30 ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ ॥
31 ਸਾਚੇ ਨਾਲਿ ਤੇਰਾ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ ॥
32 ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥੩॥
33 ਸਤਿਗੁਰ ਮਿਲਿਐ ਧਾਵਤੁ ਥੰਮੑਿਆ ਨਿਜ ਘਰਿ ਵਸਿਆ ਆਏ ॥
34 ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ ॥