Ang 448
1 ਆਸਾ ਮਹਲਾ ੪ ਛੰਤ ॥
2 ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥
3 ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥
4 ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥
5 ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥
6 ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥
7 ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥
8 ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥
9 ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥
10 ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥
11 ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥
12 ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥
13 ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥
14 ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥
15 ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥
16 ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥
17 ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥
18 ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥
19 ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥
20 ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥
21 ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥
22 ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥
23 ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥
24 ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥
25 ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥
26 ੴ ਸਤਿਗੁਰ ਪ੍ਰਸਾਦਿ ॥
27 ਆਸਾ ਮਹਲਾ ੪ ਛੰਤ ਘਰੁ ੪ ॥
28 ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥
29 ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥
30 ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥