Ang 487
1 ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥
2 ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥
3 ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥
4 ਆਸਾ ॥
5 ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥
6 ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥੧॥ ਰਹਾਉ ॥
7 ਹਰਿ ਕੇ ਨਾਮ ਕਬੀਰ ਉਜਾਗਰ ॥
8 ਜਨਮ ਜਨਮ ਕੇ ਕਾਟੇ ਕਾਗਰ ॥੧॥
9 ਨਿਮਤ ਨਾਮਦੇਉ ਦੂਧੁ ਪੀਆਇਆ ॥
10 ਤਉ ਜਗ ਜਨਮ ਸੰਕਟ ਨਹੀ ਆਇਆ ॥੨॥
11 ਜਨ ਰਵਿਦਾਸ ਰਾਮ ਰੰਗਿ ਰਾਤਾ ॥
12 ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥੩॥੫॥
13 ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥
14 ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥
15 ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥
16 ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥
17 ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥
18 ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥
19 ਕਹਿ ਰਵਿਦਾਸ ਬਾਜੀ ਜਗੁ ਭਾਈ ॥
20 ਬਾਜੀਗਰ ਸਉ ਮੋੁਹਿ ਪ੍ਰੀਤਿ ਬਨਿ ਆਈ ॥੩॥੬॥
21 ਆਸਾ ਬਾਣੀ ਭਗਤ ਧੰਨੇ ਜੀ ਕੀ ॥
22 ੴ ਸਤਿਗੁਰ ਪ੍ਰਸਾਦਿ ॥
23 ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥
24 ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥
25 ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥
26 ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥
27 ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥
28 ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥
29 ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥
30 ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥
31 ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥
32 ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥
33 ਮਹਲਾ ੫ ॥
34 ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥
35 ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥
36 ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥
37 ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥
38 ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥
39 ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥
40 ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥
41 ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥