Ang 492
1 ਗੂਜਰੀ ਮਹਲਾ ੩ ਤੀਜਾ ॥
2 ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥
3 ਦੂਜੈ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥੧॥
4 ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ ॥
5 ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥
6 ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਤ੍ਰਿਸਨਾ ਭੂਖ ਨ ਹੋਇ ॥
7 ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥
8 ਕਥਨੀ ਬਦਨੀ ਜੇ ਕਰੇ ਮਨਮੁਖਿ ਬੂਝ ਨ ਹੋਇ ॥
9 ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥੩॥
10 ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ ਫਿਰਹਿ ਬਾਰੋ ਬਾਰ ॥
11 ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥੪॥
12 ਸਚੈ ਜਗਤੁ ਡਹਕਾਇਆ ਕਹਣਾ ਕਛੂ ਨ ਜਾਇ ॥
13 ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥੫॥੭॥੯॥
14 ੴ ਸਤਿਗੁਰ ਪ੍ਰਸਾਦਿ ॥
15 ਰਾਗੁ ਗੂਜਰੀ ਮਹਲਾ ੪ ਚਉਪਦੇ ਘਰੁ ੧ ॥
16 ਹਰਿ ਕੇ ਜਨ ਸਤਿਗੁਰ ਸਤ ਪੁਰਖਾ ਹਉ ਬਿਨਉ ਕਰਉ ਗੁਰ ਪਾਸਿ ॥
17 ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥
18 ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
19 ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥
20 ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥
21 ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥
22 ਜਿਨੑ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥
23 ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
24 ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥
25 ਧੰਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਨਾਨਕ ਨਾਮੁ ਪਰਗਾਸਿ ॥੪॥੧॥
26 ਗੂਜਰੀ ਮਹਲਾ ੪ ॥
27 ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥
28 ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥੧॥
29 ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥
30 ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ ॥੧॥ ਰਹਾਉ ॥
31 ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥
32 ਜਨ ਕਉ ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥੨॥