Ang 525
1 ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧ ॥
2 ੴ ਸਤਿਗੁਰ ਪ੍ਰਸਾਦਿ ॥
3 ਜੌ ਰਾਜੁ ਦੇਹਿ ਤ ਕਵਨ ਬਡਾਈ ॥
4 ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥
5 ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥
6 ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥੧॥ ਰਹਾਉ ॥
7 ਸਭ ਤੈ ਉਪਾਈ ਭਰਮ ਭੁਲਾਈ ॥
8 ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥੨॥
9 ਸਤਿਗੁਰੁ ਮਿਲੈ ਤ ਸਹਸਾ ਜਾਈ ॥
10 ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥੩॥
11 ਏਕੈ ਪਾਥਰ ਕੀਜੈ ਭਾਉ ॥
12 ਦੂਜੈ ਪਾਥਰ ਧਰੀਐ ਪਾਉ ॥
13 ਜੇ ਓਹੁ ਦੇਉ ਤ ਓਹੁ ਭੀ ਦੇਵਾ ॥
14 ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥੪॥੧॥
15 ਗੂਜਰੀ ਘਰੁ ੧ ॥
16 ਮਲੈ ਨ ਲਾਛੈ ਪਾਰ ਮਲੋ ਪਰਮਲੀਓ ਬੈਠੋ ਰੀ ਆਈ ॥
17 ਆਵਤ ਕਿਨੈ ਨ ਪੇਖਿਓ ਕਵਨੈ ਜਾਣੈ ਰੀ ਬਾਈ ॥੧॥
18 ਕਉਣੁ ਕਹੈ ਕਿਣਿ ਬੂਝੀਐ ਰਮਈਆ ਆਕੁਲੁ ਰੀ ਬਾਈ ॥੧॥ ਰਹਾਉ ॥
19 ਜਿਉ ਆਕਾਸੈ ਪੰਖੀਅਲੋ ਖੋਜੁ ਨਿਰਖਿਓ ਨ ਜਾਈ ॥
20 ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਨ ਜਾਈ ॥੨॥
21 ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸਨਾ ਭਰਿਆ ॥
22 ਨਾਮੇ ਚੇ ਸੁਆਮੀ ਬੀਠਲੋ ਜਿਨਿ ਤੀਨੈ ਜਰਿਆ ॥੩॥੨॥
23 ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ॥
24 ੴ ਸਤਿਗੁਰ ਪ੍ਰਸਾਦਿ ॥
25 ਦੂਧੁ ਤ ਬਛਰੈ ਥਨਹੁ ਬਿਟਾਰਿਓ ॥
26 ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥
27 ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥
28 ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥
29 ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥
30 ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥
31 ਧੂਪ ਦੀਪ ਨਈਬੇਦਹਿ ਬਾਸਾ ॥
32 ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥
33 ਤਨੁ ਮਨੁ ਅਰਪਉ ਪੂਜ ਚਰਾਵਉ ॥
34 ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥
35 ਪੂਜਾ ਅਰਚਾ ਆਹਿ ਨ ਤੋਰੀ ॥
36 ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥
37 ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧ ॥
38 ੴ ਸਤਿਗੁਰ ਪ੍ਰਸਾਦਿ ॥
39 ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥
40 ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨੑਾ ਕਾਹੇ ਭਇਆ ਸੰਨਿਆਸੀ ॥੧॥