Ang 535
1 ਦੇਵਗੰਧਾਰੀ ਮਹਲਾ ੫ ॥
2 ਮੈ ਬਹੁ ਬਿਧਿ ਪੇਖਿਓ ਦੂਜਾ ਨਾਹੀ ਰੀ ਕੋਊ ॥
3 ਖੰਡ ਦੀਪ ਸਭ ਭੀਤਰਿ ਰਵਿਆ ਪੂਰਿ ਰਹਿਓ ਸਭ ਲੋਊ ॥੧॥ ਰਹਾਉ ॥
4 ਅਗਮ ਅਗੰਮਾ ਕਵਨ ਮਹਿੰਮਾ ਮਨੁ ਜੀਵੈ ਸੁਨਿ ਸੋਊ ॥
5 ਚਾਰਿ ਆਸਰਮ ਚਾਰਿ ਬਰੰਨਾ ਮੁਕਤਿ ਭਏ ਸੇਵਤੋਊ ॥੧॥
6 ਗੁਰਿ ਸਬਦੁ ਦ੍ਰਿੜਾਇਆ ਪਰਮ ਪਦੁ ਪਾਇਆ ਦੁਤੀਅ ਗਏ ਸੁਖ ਹੋਊ ॥
7 ਕਹੁ ਨਾਨਕ ਭਵ ਸਾਗਰੁ ਤਰਿਆ ਹਰਿ ਨਿਧਿ ਪਾਈ ਸਹਜੋਊ ॥੨॥੨॥੩੩॥
8 ਰਾਗੁ ਦੇਵਗੰਧਾਰੀ ਮਹਲਾ ੫ ਘਰੁ ੬ ॥
9 ੴ ਸਤਿਗੁਰ ਪ੍ਰਸਾਦਿ ॥
10 ਏਕੈ ਰੇ ਹਰਿ ਏਕੈ ਜਾਨ ॥
11 ਏਕੈ ਰੇ ਗੁਰਮੁਖਿ ਜਾਨ ॥੧॥ ਰਹਾਉ ॥
12 ਕਾਹੇ ਭ੍ਰਮਤ ਹਉ ਤੁਮ ਭ੍ਰਮਹੁ ਨ ਭਾਈ ਰਵਿਆ ਰੇ ਰਵਿਆ ਸ੍ਰਬ ਥਾਨ ॥੧॥
13 ਜਿਉ ਬੈਸੰਤਰੁ ਕਾਸਟ ਮਝਾਰਿ ਬਿਨੁ ਸੰਜਮ ਨਹੀ ਕਾਰਜ ਸਾਰਿ ॥
14 ਬਿਨੁ ਗੁਰ ਨ ਪਾਵੈਗੋ ਹਰਿ ਜੀ ਕੋ ਦੁਆਰ ॥
15 ਮਿਲਿ ਸੰਗਤਿ ਤਜਿ ਅਭਿਮਾਨ ਕਹੁ ਨਾਨਕ ਪਾਏ ਹੈ ਪਰਮ ਨਿਧਾਨ ॥੨॥੧॥੩੪॥
16 ਦੇਵਗੰਧਾਰੀ ੫ ॥
17 ਜਾਨੀ ਨ ਜਾਈ ਤਾ ਕੀ ਗਾਤਿ ॥੧॥ ਰਹਾਉ ॥
18 ਕਹ ਪੇਖਾਰਉ ਹਉ ਕਰਿ ਚਤੁਰਾਈ ਬਿਸਮਨ ਬਿਸਮੇ ਕਹਨ ਕਹਾਤਿ ॥੧॥
19 ਗਣ ਗੰਧਰਬ ਸਿਧ ਅਰੁ ਸਾਧਿਕ ॥
20 ਸੁਰਿ ਨਰ ਦੇਵ ਬ੍ਰਹਮ ਬ੍ਰਹਮਾਦਿਕ ॥
21 ਚਤੁਰ ਬੇਦ ਉਚਰਤ ਦਿਨੁ ਰਾਤਿ ॥
22 ਅਗਮ ਅਗਮ ਠਾਕੁਰੁ ਆਗਾਧਿ ॥
23 ਗੁਨ ਬੇਅੰਤ ਬੇਅੰਤ ਭਨੁ ਨਾਨਕ ਕਹਨੁ ਨ ਜਾਈ ਪਰੈ ਪਰਾਤਿ ॥੨॥੨॥੩੫॥
24 ਦੇਵਗੰਧਾਰੀ ਮਹਲਾ ੫ ॥
25 ਧਿਆਏ ਗਾਏ ਕਰਨੈਹਾਰ ॥
26 ਭਉ ਨਾਹੀ ਸੁਖ ਸਹਜ ਅਨੰਦਾ ਅਨਿਕ ਓਹੀ ਰੇ ਏਕ ਸਮਾਰ ॥੧॥ ਰਹਾਉ ॥
27 ਸਫਲ ਮੂਰਤਿ ਗੁਰੁ ਮੇਰੈ ਮਾਥੈ ॥
28 ਜਤ ਕਤ ਪੇਖਉ ਤਤ ਤਤ ਸਾਥੈ ॥
29 ਚਰਨ ਕਮਲ ਮੇਰੇ ਪ੍ਰਾਨ ਅਧਾਰ ॥੧॥
30 ਸਮਰਥ ਅਥਾਹ ਬਡਾ ਪ੍ਰਭੁ ਮੇਰਾ ॥
31 ਘਟ ਘਟ ਅੰਤਰਿ ਸਾਹਿਬੁ ਨੇਰਾ ॥
32 ਤਾਕੀ ਸਰਨਿ ਆਸਰ ਪ੍ਰਭ ਨਾਨਕ ਜਾ ਕਾ ਅੰਤੁ ਨ ਪਾਰਾਵਾਰ ॥੨॥੩॥੩੬॥
33 ਦੇਵਗੰਧਾਰੀ ਮਹਲਾ ੫ ॥
34 ਉਲਟੀ ਰੇ ਮਨ ਉਲਟੀ ਰੇ ॥
35 ਸਾਕਤ ਸਿਉ ਕਰਿ ਉਲਟੀ ਰੇ ॥
36 ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥
37 ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥
38 ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥
39 ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥