1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2 ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨ ॥
3 ਦੂਤਨ ਸੰਗਰੀਆ ॥
4 ਭੁਇਅੰਗਨਿ ਬਸਰੀਆ ॥
5 ਅਨਿਕ ਉਪਰੀਆ ॥੧॥
6 ਤਉ ਮੈ ਹਰਿ ਹਰਿ ਕਰੀਆ ॥
7 ਤਉ ਸੁਖ ਸਹਜਰੀਆ ॥੧॥ ਰਹਾਉ ॥
8 ਮਿਥਨ ਮੋਹਰੀਆ ॥
9 ਅਨ ਕਉ ਮੇਰੀਆ ॥
10 ਵਿਚਿ ਘੂਮਨ ਘਿਰੀਆ ॥੨॥
11 ਸਗਲ ਬਟਰੀਆ ॥
12 ਬਿਰਖ ਇਕ ਤਰੀਆ ॥
13 ਬਹੁ ਬੰਧਹਿ ਪਰੀਆ ॥੩॥
14 ਥਿਰੁ ਸਾਧ ਸਫਰੀਆ ॥
15 ਜਹ ਕੀਰਤਨੁ ਹਰੀਆ ॥
16 ਨਾਨਕ ਸਰਨਰੀਆ ॥੪॥੧॥
17 ੴ ਸਤਿਗੁਰ ਪ੍ਰਸਾਦਿ ॥
18 ਰਾਗੁ ਬਿਹਾਗੜਾ ਮਹਲਾ ੯ ॥
19 ਹਰਿ ਕੀ ਗਤਿ ਨਹਿ ਕੋਊ ਜਾਨੈ ॥
20 ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥
21 ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥
22 ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥
23 ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥
24 ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥
25 ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥
26 ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥
27 ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ॥
28 ੴ ਸਤਿਗੁਰ ਪ੍ਰਸਾਦਿ ॥
29 ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥
30 ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥