Ang 548
1 ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥
2 ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥
3 ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥
4 ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥
5 ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥
6 ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥
7 ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥
8 ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥
9 ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥
10 ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥
11 ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥
12 ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥
13 ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥
14 ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥
15 ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥
16 ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥
17 ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥
18 ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯॥
19 ਬਿਹਾਗੜੇ ਕੀ ਵਾਰ ਮਹਲਾ ੪ ॥
20 ੴ ਸਤਿਗੁਰ ਪ੍ਰਸਾਦਿ ॥
21 ਸਲੋਕ ਮਃ ੩ ॥
22 ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥
23 ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥
24 ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥
25 ਮਃ ੩ ॥
26 ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥
27 ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥
28 ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥
29 ਪਉੜੀ ॥
30 ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ ॥
31 ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥
32 ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਮਨਿ ਭਾਇਆ ॥
33 ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥
34 ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥੧॥
35 ਸਲੋਕ ਮਃ ੩ ॥
36 ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥
37 ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥
38 ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥
39 ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥