Ang 685
1 ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥
2 ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥
3 ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥
4 ਧਨਾਸਰੀ ਮਹਲਾ ੯ ॥
5 ਤਿਹ ਜੋਗੀ ਕਉ ਜੁਗਤਿ ਨ ਜਾਨਉ ॥
6 ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਪਛਾਨਉ ॥੧॥ ਰਹਾਉ ॥
7 ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥
8 ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥੧॥
9 ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥
10 ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥੨॥੩॥
11 ਧਨਾਸਰੀ ਮਹਲਾ ੯ ॥
12 ਅਬ ਮੈ ਕਉਨੁ ਉਪਾਉ ਕਰਉ ॥
13 ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥
14 ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥
15 ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥
16 ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥
17 ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥
18 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ॥
19 ੴ ਸਤਿਗੁਰ ਪ੍ਰਸਾਦਿ ॥
20 ਗੁਰੁ ਸਾਗਰੁ ਰਤਨੀ ਭਰਪੂਰੇ ॥
21 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
22 ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
23 ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
24 ਕਿਆ ਬਗੁ ਬਪੁੜਾ ਛਪੜੀ ਨਾਇ ॥
25 ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
26 ਰਖਿ ਰਖਿ ਚਰਨ ਧਰੇ ਵੀਚਾਰੀ ॥
27 ਦੁਬਿਧਾ ਛੋਡਿ ਭਏ ਨਿਰੰਕਾਰੀ ॥
28 ਮੁਕਤਿ ਪਦਾਰਥੁ ਹਰਿ ਰਸ ਚਾਖੇ ॥
29 ਆਵਣ ਜਾਣ ਰਹੇ ਗੁਰਿ ਰਾਖੇ ॥੨॥
30 ਸਰਵਰ ਹੰਸਾ ਛੋਡਿ ਨ ਜਾਇ ॥
31 ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥
32 ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥
33 ਅਕਥ ਕਥਾ ਗੁਰ ਬਚਨੀ ਆਦਰੁ ॥੩॥
34 ਸੁੰਨ ਮੰਡਲ ਇਕੁ ਜੋਗੀ ਬੈਸੇ ॥
35 ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥
36 ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥
37 ਸੁਰਿ ਨਰ ਨਾਥ ਸਚੇ ਸਰਣਾਈ ॥੪॥
38 ਆਨੰਦ ਮੂਲੁ ਅਨਾਥ ਅਧਾਰੀ ॥
39 ਗੁਰਮੁਖਿ ਭਗਤਿ ਸਹਜਿ ਬੀਚਾਰੀ ॥
40 ਭਗਤਿ ਵਛਲ ਭੈ ਕਾਟਣਹਾਰੇ ॥
41 ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥
42 ਅਨਿਕ ਜਤਨ ਕਰਿ ਕਾਲੁ ਸੰਤਾਏ ॥
43 ਮਰਣੁ ਲਿਖਾਇ ਮੰਡਲ ਮਹਿ ਆਏ ॥