Ang 698
1 ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥
2 ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥
3 ਜੈਤਸਰੀ ਮਹਲਾ ੪ ॥
4 ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥
5 ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥
6 ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥
7 ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥
8 ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥
9 ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥
10 ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥
11 ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥
12 ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥
13 ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥
14 ਜੈਤਸਰੀ ਮਹਲਾ ੪ ਘਰੁ ੨ ॥
15 ੴ ਸਤਿਗੁਰ ਪ੍ਰਸਾਦਿ ॥
16 ਹਰਿ ਹਰਿ ਸਿਮਰਹੁ ਅਗਮ ਅਪਾਰਾ ॥
17 ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥
18 ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥
19 ਹਰਿ ਗੁਣ ਗਾਵਹੁ ਮੀਤ ਹਮਾਰੇ ॥
20 ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥
21 ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥
22 ਮਧੁਸੂਦਨ ਹਰਿ ਮਾਧੋ ਪ੍ਰਾਨਾ ॥
23 ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥
24 ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥
25 ਹਰਿ ਹਰਿ ਨਾਮੁ ਸਦਾ ਸੁਖਦਾਤਾ ॥
26 ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥
27 ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
28 ਜੈਤਸਰੀ ਮਃ ੪ ॥
29 ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥
30 ਗੁਰਮੁਖਿ ਨਾਮੁ ਸਦਾ ਲੈ ਲਾਹਾ ॥
31 ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥
32 ਹਰਿ ਹਰਿ ਨਾਮੁ ਦਇਆਲੁ ਧਿਆਹਾ ॥
33 ਹਰਿ ਕੈ ਰੰਗਿ ਸਦਾ ਗੁਣ ਗਾਹਾ ॥
34 ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓੁਮਾਹਾ ਰਾਮ ॥੨॥
35 ਆਉ ਸਖੀ ਹਰਿ ਮੇਲਿ ਮਿਲਾਹਾ ॥
36 ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥