Ang 704
1 ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥
2 ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥
3 ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥
4 ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥
5 ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥
6 ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥
7 ਵਰੁ ਲੋੜੀਦਾ ਆਇਆ ਵਜੀ ਵਾਧਾਈ ॥
8 ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥
9 ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥
10 ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥
11 ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥
12 ਜੈਤਸਰੀ ਮਹਲਾ ੫ ਘਰੁ ੨ ਛੰਤ ॥
13 ੴ ਸਤਿਗੁਰ ਪ੍ਰਸਾਦਿ ॥
14 ਸਲੋਕੁ ॥
15 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥
16 ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥
17 ਛੰਤੁ ॥
18 ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥
19 ਕੇਤੇ ਗਨਉ ਅਸੰਖ ਅਵਗਣ ਮੇਰਿਆ ॥
20 ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥
21 ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥
22 ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥
23 ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
24 ਸਲੋਕੁ ॥
25 ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥
26 ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥
27 ਛੰਤੁ ॥
28 ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥
29 ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥
30 ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥
31 ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥
32 ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥
33 ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥
34 ਸਲੋਕੁ ॥
35 ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥
36 ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥
37 ਛੰਤੁ ॥
38 ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥
39 ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥
40 ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥
41 ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥
42 ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥
43 ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥