Ang 786
1 ਪਉੜੀ ॥
2 ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥
3 ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥
4 ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥
5 ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥
6 ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥
7 ਸਲੋਕੁ ਮਃ ੩ ॥
8 ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਦੂਜਾ ਭਾਉ ॥
9 ਖਿਨ ਮਹਿ ਝੂਠੁ ਸਭੁ ਬਿਨਸਿ ਜਾਇ ਜਿਉ ਟਿਕੈ ਨ ਬਿਰਖ ਕੀ ਛਾਉ ॥
10 ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ ਮਜੀਠ ਸਚੜਾਉ ॥
11 ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥
12 ਨਾਨਕ ਬਲਿਹਾਰੀ ਗੁਰ ਆਪਣੇ ਜਿਤੁ ਮਿਲਿਐ ਹਰਿ ਗੁਣ ਗਾਉ ॥੧॥
13 ਮਃ ੩ ॥
14 ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ॥
15 ਇਸੁ ਲਹਦੇ ਬਿਲਮ ਨ ਹੋਵਈ ਰੰਡ ਬੈਠੀ ਦੂਜੈ ਭਾਇ ॥
16 ਮੁੰਧ ਇਆਣੀ ਦੁੰਮਣੀ ਸੂਹੈ ਵੇਸਿ ਲੋੁਭਾਇ ॥
17 ਸਬਦਿ ਸਚੈ ਰੰਗੁ ਲਾਲੁ ਕਰਿ ਭੈ ਭਾਇ ਸੀਗਾਰੁ ਬਣਾਇ ॥
18 ਨਾਨਕ ਸਦਾ ਸੋਹਾਗਣੀ ਜਿ ਚਲਨਿ ਸਤਿਗੁਰ ਭਾਇ ॥੨॥
19 ਪਉੜੀ ॥
20 ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥
21 ਤਿਸ ਦਾ ਅੰਤੁ ਨ ਜਾਪਈ ਗੁਰ ਸਬਦਿ ਬੁਝਾਈ ॥
22 ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥
23 ਮਨਮੁਖ ਠਉਰ ਨ ਪਾਇਨੑੀ ਫਿਰਿ ਆਵੈ ਜਾਈ ॥
24 ਜੋ ਤਿਸੁ ਭਾਵੈ ਸੋ ਥੀਐ ਸਭ ਚਲੈ ਰਜਾਈ ॥੩॥
25 ਸਲੋਕੁ ਮਃ ੩ ॥
26 ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥
27 ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥
28 ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥
29 ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥
30 ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥
31 ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥
32 ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥
33 ਮਃ ੧ ॥
34 ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥
35 ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥
36 ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥੨॥
37 ਪਉੜੀ ॥
38 ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥
39 ਪੰਚ ਧਾਤੁ ਵਿਚਿ ਪਾਈਅਨੁ ਮੋਹੁ ਝੂਠੁ ਗੁਮਾਨੁ ॥
40 ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥
41 ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥
42 ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥੪॥
43 ਸਲੋਕੁ ਮਃ ੩ ॥
44 ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥