Ang 850
1 ਸਲੋਕ ਮਃ ੩ ॥
2 ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥
3 ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥
4 ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥
5 ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥
6 ਨਾਨਕ ਜਿਨੑ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥
7 ਮਃ ੩ ॥
8 ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥
9 ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥
10 ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥
11 ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥
12 ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥
13 ਪਉੜੀ ॥
14 ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥
15 ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥
16 ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥
17 ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥
18 ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥
19 ਸਲੋਕ ਮਃ ੩ ॥
20 ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥
21 ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ ॥
22 ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ ॥
23 ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ ॥
24 ਸਚੁ ਧਿਆਇ ਅਮਰਾ ਪਦੁ ਪਾਇਆ ਅਨਹਦ ਸਬਦ ਵਜਾਏ ॥
25 ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ ॥
26 ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਨ ਕਿਸੈ ਦੇ ਛਪਾਏ ॥੧॥
27 ਮਃ ੩ ॥
28 ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥
29 ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ ॥
30 ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਸੁਚੇਇ ॥
31 ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥੨॥
32 ਪਉੜੀ ॥
33 ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥
34 ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨੑਿ ਓਨੑਾ ਅੰਦਰਿ ਹਿਰਦੈ ਭਾਈ ॥
35 ਨਿੰਦਕ ਦੁਸਟ ਵਡਿਆਈ ਵੇਖਿ ਨ ਸਕਨਿ ਓਨੑਾ ਪਰਾਇਆ ਭਲਾ ਨ ਸੁਖਾਈ ॥
36 ਕਿਆ ਹੋਵੈ ਕਿਸ ਹੀ ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ ॥
37 ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ ਮਰੈ ਲੋਕਾਈ ॥੪॥
38 ਸਲੋਕ ਮਃ ੩ ॥
39 ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥
40 ਹਰਿ ਸੁਖੁ ਪਲੑਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥