Ang 87
1 ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ ॥
2 ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥
3 ਜਨ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨॥
4 ਪਉੜੀ ॥
5 ਜੋ ਮਿਲਿਆ ਹਰਿ ਦੀਬਾਣ ਸਿਉ ਸੋ ਸਭਨੀ ਦੀਬਾਣੀ ਮਿਲਿਆ ॥
6 ਜਿਥੈ ਓਹੁ ਜਾਇ ਤਿਥੈ ਓਹੁ ਸੁਰਖਰੂ ਉਸ ਕੈ ਮੁਹਿ ਡਿਠੈ ਸਭ ਪਾਪੀ ਤਰਿਆ ॥
7 ਓਸੁ ਅੰਤਰਿ ਨਾਮੁ ਨਿਧਾਨੁ ਹੈ ਨਾਮੋ ਪਰਵਰਿਆ ॥
8 ਨਾਉ ਪੂਜੀਐ ਨਾਉ ਮੰਨੀਐ ਨਾਇ ਕਿਲਵਿਖ ਸਭ ਹਿਰਿਆ ॥
9 ਜਿਨੀ ਨਾਮੁ ਧਿਆਇਆ ਇਕ ਮਨਿ ਇਕ ਚਿਤਿ ਸੇ ਅਸਥਿਰੁ ਜਗਿ ਰਹਿਆ ॥੧੧॥
10 ਸਲੋਕ ਮਃ ੩ ॥
11 ਆਤਮਾ ਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ ॥
12 ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ ਤਾ ਘਰ ਹੀ ਪਰਚਾ ਪਾਇ ॥
13 ਆਤਮਾ ਅਡੋਲੁ ਨ ਡੋਲਈ ਗੁਰ ਕੈ ਭਾਇ ਸੁਭਾਇ ॥
14 ਗੁਰ ਵਿਣੁ ਸਹਜੁ ਨ ਆਵਈ ਲੋਭੁ ਮੈਲੁ ਨ ਵਿਚਹੁ ਜਾਇ ॥
15 ਖਿਨੁ ਪਲੁ ਹਰਿ ਨਾਮੁ ਮਨਿ ਵਸੈ ਸਭ ਅਠਸਠਿ ਤੀਰਥ ਨਾਇ ॥
16 ਸਚੇ ਮੈਲੁ ਨ ਲਗਈ ਮਲੁ ਲਾਗੈ ਦੂਜੈ ਭਾਇ ॥
17 ਧੋਤੀ ਮੂਲਿ ਨ ਉਤਰੈ ਜੇ ਅਠਸਠਿ ਤੀਰਥ ਨਾਇ ॥
18 ਮਨਮੁਖ ਕਰਮ ਕਰੇ ਅਹੰਕਾਰੀ ਸਭੁ ਦੁਖੋ ਦੁਖੁ ਕਮਾਇ ॥
19 ਨਾਨਕ ਮੈਲਾ ਊਜਲੁ ਤਾ ਥੀਐ ਜਾ ਸਤਿਗੁਰ ਮਾਹਿ ਸਮਾਇ ॥੧॥
20 ਮਃ ੩ ॥
21 ਮਨਮੁਖੁ ਲੋਕੁ ਸਮਝਾਈਐ ਕਦਹੁ ਸਮਝਾਇਆ ਜਾਇ ॥
22 ਮਨਮੁਖੁ ਰਲਾਇਆ ਨਾ ਰਲੈ ਪਇਐ ਕਿਰਤਿ ਫਿਰਾਇ ॥
23 ਲਿਵ ਧਾਤੁ ਦੁਇ ਰਾਹ ਹੈ ਹੁਕਮੀ ਕਾਰ ਕਮਾਇ ॥
24 ਗੁਰਮੁਖਿ ਆਪਣਾ ਮਨੁ ਮਾਰਿਆ ਸਬਦਿ ਕਸਵਟੀ ਲਾਇ ॥
25 ਮਨ ਹੀ ਨਾਲਿ ਝਗੜਾ ਮਨ ਹੀ ਨਾਲਿ ਸਥ ਮਨ ਹੀ ਮੰਝਿ ਸਮਾਇ ॥
26 ਮਨੁ ਜੋ ਇਛੇ ਸੋ ਲਹੈ ਸਚੈ ਸਬਦਿ ਸੁਭਾਇ ॥
27 ਅੰਮ੍ਰਿਤ ਨਾਮੁ ਸਦ ਭੁੰਚੀਐ ਗੁਰਮੁਖਿ ਕਾਰ ਕਮਾਇ ॥
28 ਵਿਣੁ ਮਨੈ ਜਿ ਹੋਰੀ ਨਾਲਿ ਲੁਝਣਾ ਜਾਸੀ ਜਨਮੁ ਗਵਾਇ ॥
29 ਮਨਮੁਖੀ ਮਨਹਠਿ ਹਾਰਿਆ ਕੂੜੁ ਕੁਸਤੁ ਕਮਾਇ ॥
30 ਗੁਰ ਪਰਸਾਦੀ ਮਨੁ ਜਿਣੈ ਹਰਿ ਸੇਤੀ ਲਿਵ ਲਾਇ ॥
31 ਨਾਨਕ ਗੁਰਮੁਖਿ ਸਚੁ ਕਮਾਵੈ ਮਨਮੁਖਿ ਆਵੈ ਜਾਇ ॥੨॥
32 ਪਉੜੀ ॥
33 ਹਰਿ ਕੇ ਸੰਤ ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇਕ ਸਾਖੀ ॥
34 ਜਿਸੁ ਧੁਰਿ ਭਾਗੁ ਹੋਵੈ ਮੁਖਿ ਮਸਤਕਿ ਤਿਨਿ ਜਨਿ ਲੈ ਹਿਰਦੈ ਰਾਖੀ ॥
35 ਹਰਿ ਅੰਮ੍ਰਿਤ ਕਥਾ ਸਰੇਸਟ ਊਤਮ ਗੁਰ ਬਚਨੀ ਸਹਜੇ ਚਾਖੀ ॥
36 ਤਹ ਭਇਆ ਪ੍ਰਗਾਸੁ ਮਿਟਿਆ ਅੰਧਿਆਰਾ ਜਿਉ ਸੂਰਜ ਰੈਣਿ ਕਿਰਾਖੀ ॥
37 ਅਦਿਸਟੁ ਅਗੋਚਰੁ ਅਲਖੁ ਨਿਰੰਜਨੁ ਸੋ ਦੇਖਿਆ ਗੁਰਮੁਖਿ ਆਖੀ ॥੧੨॥
38 ਸਲੋਕੁ ਮਃ ੩ ॥