Ang 875
1 ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥
2 ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥
3 ਹਿੰਦੂ ਅੰਨੑਾ ਤੁਰਕੂ ਕਾਣਾ ॥
4 ਦੁਹਾਂ ਤੇ ਗਿਆਨੀ ਸਿਆਣਾ ॥
5 ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥
6 ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥
7 ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ॥
8 ੴ ਸਤਿਗੁਰ ਪ੍ਰਸਾਦਿ ॥
9 ਮੁਕੰਦ ਮੁਕੰਦ ਜਪਹੁ ਸੰਸਾਰ ॥
10 ਬਿਨੁ ਮੁਕੰਦ ਤਨੁ ਹੋਇ ਅਉਹਾਰ ॥
11 ਸੋਈ ਮੁਕੰਦੁ ਮੁਕਤਿ ਕਾ ਦਾਤਾ ॥
12 ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥
13 ਜੀਵਤ ਮੁਕੰਦੇ ਮਰਤ ਮੁਕੰਦੇ ॥
14 ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥
15 ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥
16 ਜਪਿ ਮੁਕੰਦ ਮਸਤਕਿ ਨੀਸਾਨੰ ॥
17 ਸੇਵ ਮੁਕੰਦ ਕਰੈ ਬੈਰਾਗੀ ॥
18 ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥
19 ਏਕੁ ਮੁਕੰਦੁ ਕਰੈ ਉਪਕਾਰੁ ॥
20 ਹਮਰਾ ਕਹਾ ਕਰੈ ਸੰਸਾਰੁ ॥
21 ਮੇਟੀ ਜਾਤਿ ਹੂਏ ਦਰਬਾਰਿ ॥
22 ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥
23 ਉਪਜਿਓ ਗਿਆਨੁ ਹੂਆ ਪਰਗਾਸ ॥
24 ਕਰਿ ਕਿਰਪਾ ਲੀਨੇ ਕੀਟ ਦਾਸ ॥
25 ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥
26 ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥
27 ਗੋਂਡ ॥
28 ਜੇ ਓਹੁ ਅਠਸਠਿ ਤੀਰਥ ਨੑਾਵੈ ॥
29 ਜੇ ਓਹੁ ਦੁਆਦਸ ਸਿਲਾ ਪੂਜਾਵੈ ॥
30 ਜੇ ਓਹੁ ਕੂਪ ਤਟਾ ਦੇਵਾਵੈ ॥
31 ਕਰੈ ਨਿੰਦ ਸਭ ਬਿਰਥਾ ਜਾਵੈ ॥੧॥
32 ਸਾਧ ਕਾ ਨਿੰਦਕੁ ਕੈਸੇ ਤਰੈ ॥
33 ਸਰਪਰ ਜਾਨਹੁ ਨਰਕ ਹੀ ਪਰੈ ॥੧॥ ਰਹਾਉ ॥
34 ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥
35 ਅਰਪੈ ਨਾਰਿ ਸੀਗਾਰ ਸਮੇਤਿ ॥
36 ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥
37 ਕਰੈ ਨਿੰਦ ਕਵਨੈ ਨਹੀ ਗੁਨੈ ॥੨॥
38 ਜੇ ਓਹੁ ਅਨਿਕ ਪ੍ਰਸਾਦ ਕਰਾਵੈ ॥
39 ਭੂਮਿ ਦਾਨ ਸੋਭਾ ਮੰਡਪਿ ਪਾਵੈ ॥
40 ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥
41 ਕਰੈ ਨਿੰਦ ਬਹੁ ਜੋਨੀ ਹਾਂਢੈ ॥੩॥
42 ਨਿੰਦਾ ਕਹਾ ਕਰਹੁ ਸੰਸਾਰਾ ॥
43 ਨਿੰਦਕ ਕਾ ਪਰਗਟਿ ਪਾਹਾਰਾ ॥
44 ਨਿੰਦਕੁ ਸੋਧਿ ਸਾਧਿ ਬੀਚਾਰਿਆ ॥
45 ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥੪॥੨॥੧੧॥੭॥੨॥੪੯॥ ਜੋੜੁ ॥