1 ਰਾਮਕਲੀ ਮਹਲਾ ੧ ਘਰੁ ੧ ਚਉਪਦੇ ॥
2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3 ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥
4 ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥
5 ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥
6 ਨ ਜਾਣਾ ਹਰੇ ਮੇਰੀ ਕਵਨ ਗਤੇ ॥
7 ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥
8 ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥
9 ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥
10 ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥
11 ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥
12 ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥
13 ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥
14 ਰਾਮਕਲੀ ਮਹਲਾ ੧ ॥
15 ਸਰਬ ਜੋਤਿ ਤੇਰੀ ਪਸਰਿ ਰਹੀ ॥
16 ਜਹ ਜਹ ਦੇਖਾ ਤਹ ਨਰਹਰੀ ॥੧॥
17 ਜੀਵਨ ਤਲਬ ਨਿਵਾਰਿ ਸੁਆਮੀ ॥
18 ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ॥੧॥ ਰਹਾਉ ॥
19 ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥
20 ਤਿਨ ਕੀ ਸਾਰ ਕਰੇ ਨਿਤ ਸਾਹਿਬੁ ਸਦਾ ਚਿੰਤ ਮਨ ਮਾਹੀ ॥੨॥
21 ਆਪੇ ਨੇੜੈ ਆਪੇ ਦੂਰਿ ॥
22 ਆਪੇ ਸਰਬ ਰਹਿਆ ਭਰਪੂਰਿ ॥
23 ਸਤਗੁਰੁ ਮਿਲੈ ਅੰਧੇਰਾ ਜਾਇ ॥