Ang 919
1 ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥
2 ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥
3 ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥
4 ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥
5 ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥
6 ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥
7 ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥
8 ਏਹੁ ਸੋਹਿਲਾ ਸਬਦੁ ਸੁਹਾਵਾ ॥
9 ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥
10 ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥
11 ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥
12 ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥
13 ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥
14 ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥
15 ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥
16 ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥
17 ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥
18 ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥
19 ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥
20 ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥
21 ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥
22 ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥
23 ਜੀਅਹੁ ਮੈਲੇ ਬਾਹਰਹੁ ਨਿਰਮਲ ॥
24 ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥
25 ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥
26 ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥
27 ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥
28 ਜੀਅਹੁ ਨਿਰਮਲ ਬਾਹਰਹੁ ਨਿਰਮਲ ॥
29 ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥
30 ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥
31 ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥
32 ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥
33 ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥
34 ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥
35 ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥
36 ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥