Ang 962
1 ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥
2 ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥
3 ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥
4 ਭਉਜਲੁ ਬਿਖਮੁ ਅਸਗਾਹੁ ਗੁਰਸਬਦੀ ਪਾਰਿ ਪਾਹਿ ॥
5 ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥
6 ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥
7 ਸਭਸੈ ਨੋ ਕਿਰਪਾਲੁ ਸਮੑਾਲੇ ਸਾਹਿ ਸਾਹਿ ॥
8 ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥
9 ਸਲੋਕ ਮਃ ੫ ॥
10 ਦੂਜਾ ਤਿਸੁ ਨ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ ॥
11 ਅਗਮੁ ਅਗੋਚਰੁ ਸਾਹਿਬੋ ਸਮਰਥੁ ਸਚੁ ਦਾਤਾਰੁ ॥
12 ਤੂ ਨਿਹਚਲੁ ਨਿਰਵੈਰੁ ਸਚੁ ਸਚਾ ਤੁਧੁ ਦਰਬਾਰੁ ॥
13 ਕੀਮਤਿ ਕਹਣੁ ਨ ਜਾਈਐ ਅੰਤੁ ਨ ਪਾਰਾਵਾਰੁ ॥
14 ਪ੍ਰਭੁ ਛੋਡਿ ਹੋਰੁ ਜਿ ਮੰਗਣਾ ਸਭੁ ਬਿਖਿਆ ਰਸ ਛਾਰੁ ॥
15 ਸੇ ਸੁਖੀਏ ਸਚੁ ਸਾਹ ਸੇ ਜਿਨ ਸਚਾ ਬਿਉਹਾਰੁ ॥
16 ਜਿਨਾ ਲਗੀ ਪ੍ਰੀਤਿ ਪ੍ਰਭ ਨਾਮ ਸਹਜ ਸੁਖ ਸਾਰੁ ॥
17 ਨਾਨਕ ਇਕੁ ਆਰਾਧੇ ਸੰਤਨ ਰੇਣਾਰੁ ॥੧॥
18 ਮਃ ੫ ॥
19 ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ ॥
20 ਅਵਰ ਸਿਆਣਪ ਛਾਡਿ ਦੇਹਿ ਨਾਨਕ ਉਧਰਸਿ ਨਾਇ ॥੨॥
21 ਪਉੜੀ ॥
22 ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ ॥
23 ਨਾ ਤੂ ਆਵਹਿ ਵਸਿ ਬੇਦ ਪੜਾਵਣੇ ॥
24 ਨਾ ਤੂ ਆਵਹਿ ਵਸਿ ਤੀਰਥਿ ਨਾਈਐ ॥
25 ਨਾ ਤੂ ਆਵਹਿ ਵਸਿ ਧਰਤੀ ਧਾਈਐ ॥
26 ਨਾ ਤੂ ਆਵਹਿ ਵਸਿ ਕਿਤੈ ਸਿਆਣਪੈ ॥
27 ਨਾ ਤੂ ਆਵਹਿ ਵਸਿ ਬਹੁਤਾ ਦਾਨੁ ਦੇ ॥
28 ਸਭੁ ਕੋ ਤੇਰੈ ਵਸਿ ਅਗਮ ਅਗੋਚਰਾ ॥
29 ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ ॥੧੦॥
30 ਸਲੋਕ ਮਃ ੫ ॥
31 ਆਪੇ ਵੈਦੁ ਆਪਿ ਨਾਰਾਇਣੁ ॥
32 ਏਹਿ ਵੈਦ ਜੀਅ ਕਾ ਦੁਖੁ ਲਾਇਣ ॥
33 ਗੁਰ ਕਾ ਸਬਦੁ ਅੰਮ੍ਰਿਤ ਰਸੁ ਖਾਇਣ ॥
34 ਨਾਨਕ ਜਿਸੁ ਮਨਿ ਵਸੈ ਤਿਸ ਕੇ ਸਭਿ ਦੂਖ ਮਿਟਾਇਣ ॥੧॥
35 ਮਃ ੫ ॥
36 ਹੁਕਮਿ ਉਛਲੈ ਹੁਕਮੇ ਰਹੈ ॥
37 ਹੁਕਮੇ ਦੁਖੁ ਸੁਖੁ ਸਮ ਕਰਿ ਸਹੈ ॥
38 ਹੁਕਮੇ ਨਾਮੁ ਜਪੈ ਦਿਨੁ ਰਾਤਿ ॥
39 ਨਾਨਕ ਜਿਸ ਨੋ ਹੋਵੈ ਦਾਤਿ ॥
40 ਹੁਕਮਿ ਮਰੈ ਹੁਕਮੇ ਹੀ ਜੀਵੈ ॥
41 ਹੁਕਮੇ ਨਾਨੑਾ ਵਡਾ ਥੀਵੈ ॥
42 ਹੁਕਮੇ ਸੋਗ ਹਰਖ ਆਨੰਦ ॥
43 ਹੁਕਮੇ ਜਪੈ ਨਿਰੋਧਰ ਗੁਰਮੰਤ ॥
44 ਹੁਕਮੇ ਆਵਣੁ ਜਾਣੁ ਰਹਾਏ ॥
45 ਨਾਨਕ ਜਾ ਕਉ ਭਗਤੀ ਲਾਏ ॥੨॥
46 ਪਉੜੀ ॥
47 ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥
48 ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ ॥
49 ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥
50 ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ ॥
51 ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥
52 ਮੰਗੈ ਅੰਮ੍ਰਿਤ ਨਾਮੁ ਨ ਆਵੈ ਕਦੇ ਹਾਰਿ ॥
53 ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ ॥
54 ਸੋ ਢਾਢੀ ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥੧੧॥