Ang 1002
1 ਗੁਰਿ ਮੰਤ੍ਰੁ ਅਵਖਧੁ ਨਾਮੁ ਦੀਨਾ ਜਨ ਨਾਨਕ ਸੰਕਟ ਜੋਨਿ ਨ ਪਾਇ ॥੫॥੨॥
2 ਰੇ ਨਰ ਇਨ ਬਿਧਿ ਪਾਰਿ ਪਰਾਇ ॥
3 ਧਿਆਇ ਹਰਿ ਜੀਉ ਹੋਇ ਮਿਰਤਕੁ ਤਿਆਗਿ ਦੂਜਾ ਭਾਉ ॥ ਰਹਾਉ ਦੂਜਾ ॥੨॥੧੧॥
4 ਮਾਰੂ ਮਹਲਾ ੫ ॥
5 ਬਾਹਰਿ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ ॥
6 ਅਨਭਉ ਅਚਰਜ ਰੂਪੁ ਪ੍ਰਭ ਪੇਖਿਆ ਮੇਰਾ ਮਨੁ ਛੋਡਿ ਨ ਕਤਹੂ ਜਾਇਆ ਥਾ ॥੧॥
7 ਮਾਨਕੁ ਪਾਇਓ ਰੇ ਪਾਇਓ ਹਰਿ ਪੂਰਾ ਪਾਇਆ ਥਾ ॥
8 ਮੋਲਿ ਅਮੋਲੁ ਨ ਪਾਇਆ ਜਾਈ ਕਰਿ ਕਿਰਪਾ ਗੁਰੂ ਦਿਵਾਇਆ ਥਾ ॥੧॥ ਰਹਾਉ ॥
9 ਅਦਿਸਟੁ ਅਗੋਚਰੁ ਪਾਰਬ੍ਰਹਮੁ ਮਿਲਿ ਸਾਧੂ ਅਕਥੁ ਕਥਾਇਆ ਥਾ ॥
10 ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤ ਨਾਮੁ ਚੁਆਇਆ ਥਾ ॥੨॥
11 ਤੋਟਿ ਨਾਹੀ ਮਨਿ ਤ੍ਰਿਸਨਾ ਬੂਝੀ ਅਖੁਟ ਭੰਡਾਰ ਸਮਾਇਆ ਥਾ ॥
12 ਚਰਣ ਚਰਣ ਚਰਣ ਗੁਰ ਸੇਵੇ ਅਘੜੁ ਘੜਿਓ ਰਸੁ ਪਾਇਆ ਥਾ ॥੩॥
13 ਸਹਜੇ ਆਵਾ ਸਹਜੇ ਜਾਵਾ ਸਹਜੇ ਮਨੁ ਖੇਲਾਇਆ ਥਾ ॥
14 ਕਹੁ ਨਾਨਕ ਭਰਮੁ ਗੁਰਿ ਖੋਇਆ ਤਾ ਹਰਿ ਮਹਲੀ ਮਹਲੁ ਪਾਇਆ ਥਾ ॥੪॥੩॥੧੨॥
15 ਮਾਰੂ ਮਹਲਾ ੫ ॥
16 ਜਿਸਹਿ ਸਾਜਿ ਨਿਵਾਜਿਆ ਤਿਸਹਿ ਸਿਉ ਰੁਚ ਨਾਹਿ ॥
17 ਆਨ ਰੂਤੀ ਆਨ ਬੋਈਐ ਫਲੁ ਨ ਫੂਲੈ ਤਾਹਿ ॥੧॥
18 ਰੇ ਮਨ ਵਤ੍ਰ ਬੀਜਣ ਨਾਉ ॥
19 ਬੋਇ ਖੇਤੀ ਲਾਇ ਮਨੂਆ ਭਲੋ ਸਮਉ ਸੁਆਉ ॥੧॥ ਰਹਾਉ ॥
20 ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥
21 ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥੨॥
22 ਭਾਉ ਲਾਗਾ ਗੋਬਿਦ ਸਿਉ ਘਾਲ ਪਾਈ ਥਾਇ ॥
23 ਖੇਤਿ ਮੇਰੈ ਜੰਮਿਆ ਨਿਖੁਟਿ ਨ ਕਬਹੂ ਜਾਇ ॥੩॥
24 ਪਾਇਆ ਅਮੋਲੁ ਪਦਾਰਥੋ ਛੋਡਿ ਨ ਕਤਹੂ ਜਾਇ ॥
25 ਕਹੁ ਨਾਨਕ ਸੁਖੁ ਪਾਇਆ ਤ੍ਰਿਪਤਿ ਰਹੇ ਆਘਾਇ ॥੪॥੪॥੧੩॥
26 ਮਾਰੂ ਮਹਲਾ ੫ ॥
27 ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥
28 ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥੧॥
29 ਆਵਣ ਜਾਣੁ ਰਹਿਓ ॥
30 ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥੧॥ ਰਹਾਉ ॥
31 ਜਬ ਤੇ ਸਾਧੂ ਸੰਗੁ ਭਇਆ ਤਉ ਛੋਡਿ ਗਏ ਨਿਗਹਾਰ ॥
32 ਜਿਸ ਕੀ ਅਟਕ ਤਿਸ ਤੇ ਛੁਟੀ ਤਉ ਕਹਾ ਕਰੈ ਕੋਟਵਾਰ ॥੨॥
33 ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮਾ ॥
34 ਸਾਗਰ ਤੇ ਕੰਢੈ ਚੜੇ ਗੁਰਿ ਕੀਨੇ ਧਰਮਾ ॥੩॥
35 ਸਚੁ ਥਾਨੁ ਸਚੁ ਬੈਠਕਾ ਸਚੁ ਸੁਆਉ ਬਣਾਇਆ ॥
36 ਸਚੁ ਪੂੰਜੀ ਸਚੁ ਵਖਰੋ ਨਾਨਕ ਘਰਿ ਪਾਇਆ ॥੪॥੫॥੧੪॥
37 ਮਾਰੂ ਮਹਲਾ ੫ ॥