Ang 1014
1 ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥੩॥
2 ਕਰਣ ਪਲਾਵ ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ ॥
3 ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ ॥੪॥
4 ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ ॥
5 ਬਿਨੁ ਗੁਰਸਬਦ ਨ ਆਪੁ ਪਛਾਣੈ ਬਿਨੁ ਹਰਿ ਨਾਮ ਨ ਕਾਲੁ ਟਰੇ ॥੫॥
6 ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ ॥
7 ਤਨੁ ਧਨੁ ਬਿਨਸੈ ਸਹਸੈ ਸਹਸਾ ਫਿਰਿ ਪਛੁਤਾਵੈ ਮੁਖਿ ਧੂਰਿ ਪਰੇ ॥੬॥
8 ਬਿਰਧਿ ਭਇਆ ਜੋਬਨੁ ਤਨੁ ਖਿਸਿਆ ਕਫੁ ਕੰਠੁ ਬਿਰੂਧੋ ਨੈਨਹੁ ਨੀਰੁ ਢਰੇ ॥
9 ਚਰਣ ਰਹੇ ਕਰ ਕੰਪਣ ਲਾਗੇ ਸਾਕਤ ਰਾਮੁ ਨ ਰਿਦੈ ਹਰੇ ॥੭॥
10 ਸੁਰਤਿ ਗਈ ਕਾਲੀ ਹੂ ਧਉਲੇ ਕਿਸੈ ਨ ਭਾਵੈ ਰਖਿਓ ਘਰੇ ॥
11 ਬਿਸਰਤ ਨਾਮ ਐਸੇ ਦੋਖ ਲਾਗਹਿ ਜਮੁ ਮਾਰਿ ਸਮਾਰੇ ਨਰਕਿ ਖਰੇ ॥੮॥
12 ਪੂਰਬ ਜਨਮ ਕੋ ਲੇਖੁ ਨ ਮਿਟਈ ਜਨਮਿ ਮਰੈ ਕਾ ਕਉ ਦੋਸੁ ਧਰੇ ॥
13 ਬਿਨੁ ਗੁਰ ਬਾਦਿ ਜੀਵਣੁ ਹੋਰੁ ਮਰਣਾ ਬਿਨੁ ਗੁਰਸਬਦੈ ਜਨਮੁ ਜਰੇ ॥੯॥
14 ਖੁਸੀ ਖੁਆਰ ਭਏ ਰਸ ਭੋਗਣ ਫੋਕਟ ਕਰਮ ਵਿਕਾਰ ਕਰੇ ॥
15 ਨਾਮੁ ਬਿਸਾਰਿ ਲੋਭਿ ਮੂਲੁ ਖੋਇਓ ਸਿਰਿ ਧਰਮ ਰਾਇ ਕਾ ਡੰਡੁ ਪਰੇ ॥੧੦॥
16 ਗੁਰਮੁਖਿ ਰਾਮ ਨਾਮ ਗੁਣ ਗਾਵਹਿ ਜਾ ਕਉ ਹਰਿ ਪ੍ਰਭੁ ਨਦਰਿ ਕਰੇ ॥
17 ਤੇ ਨਿਰਮਲ ਪੁਰਖ ਅਪਰੰਪਰ ਪੂਰੇ ਤੇ ਜਗ ਮਹਿ ਗੁਰ ਗੋਵਿੰਦ ਹਰੇ ॥੧੧॥
18 ਹਰਿ ਸਿਮਰਹੁ ਗੁਰ ਬਚਨ ਸਮਾਰਹੁ ਸੰਗਤਿ ਹਰਿ ਜਨ ਭਾਉ ਕਰੇ ॥
19 ਹਰਿ ਜਨ ਗੁਰੁ ਪਰਧਾਨੁ ਦੁਆਰੈ ਨਾਨਕ ਤਿਨ ਜਨ ਕੀ ਰੇਣੁ ਹਰੇ ॥੧੨॥੮॥
20 ੴ ਸਤਿਗੁਰ ਪ੍ਰਸਾਦਿ ॥
21 ਮਾਰੂ ਕਾਫੀ ਮਹਲਾ ੧ ਘਰੁ ੨ ॥
22 ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥
23 ਸਾ ਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥੧॥
24 ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥
25 ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥੧॥ ਰਹਾਉ ॥
26 ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥
27 ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੂਰਿ ਮਰਾਉ ॥੨॥
28 ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥
29 ਸੁਖਿ ਸਵੰਧਿ ਸੋਹਾਗਣੀ ਪਿਰੁ ਪਾਇਆ ਗੁਣਤਾਸੁ ॥੩॥
30 ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥
31 ਪਿਰੁ ਮੁਤੀ ਡੋਹਾਗਣੀ ਤਿਨ ਡੁਖੀ ਰੈਣਿ ਵਿਹਾਇ ॥੪॥